Thursday, June 25, 2026

ਫਰਾਂਸ ਦੇ ਰਾਸ਼ਟਰਪਤੀ ਨੂੰ ਮਿਲਣ ਲਈ ਜਥੇ: ਅਵਤਾਰ ਸਿੰਘ ਮੋਦੀ ਨੂੰ ਲਿਖਿਆ ਪੱਤਰ – ਬੁਲਾਰਾ

ਅੰਮ੍ਰਿਤਸਰ, 22 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਫਰਾਂਸ ਦੇ ਰਾਸ਼ਟਰਪਤੀ ਮਿਸਟਰ ਫਰਾਂਸੋਵਾ ਓਲਾਰਡ ਜੋ ੨4 ਜਨਵਰੀ ਨੂੰ ਭਾਰਤ ਦੌਰੇ ਤੇ ਆ ਰਹੇ ਹਨ ਨਾਲ ਮੁਲਾਕਾਤ ਕਰਨ ਲਈ ਸਮਾਂ ਨਿਸ਼ਚਿਤ ਕਰਨ ਲਈ ਪੱਤਰ ਲਿਖਿਆ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਸz: ਬੇਦੀ ਨੇ ਜਥੇਦਾਰ ਅਵਤਾਰ ਸਿੰਘ ਵੱਲੋਂ ਹਵਾਲਾ ਦੇਂਦੇ ਹੋਏ ਦੱਸਿਆ ਕਿ ਫਰਾਂਸ ਵਿੱਚ ਸਿੱਖਾਂ ਨਾਲ ਹੋ ਰਹੇ ਨਸਲੀ ਵਿਤਕਰੇ, ਦਸਤਾਰ ਤੇ ਕਕਾਰਾਂ ਸਬੰਧੀ ਦਰਪੇਸ਼ ਮਸਲਿਆਂ ਦਾ ਕੋਈ ਢੁਕਵਾਂ ਹੱਲ ਕੱਢਣ ਲਈ ਉਹ ਫਰਾਂਸ ਦੇ ਰਾਸ਼ਟਰਪਤੀ ਦੇ ਭਾਰਤ ਦੌਰੇ ਸਮੇਂ ਗੱਲਬਾਤ ਕਰਨੀ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਕਲਗੀਧਰ ਦਸਮੇਸ਼ ਪਿਤਾ ਵੱਲੋਂ ਖੰਡੇ ਬਾਟੇ ਦੀ ਪਾਹੁਲ (ਅੰਮ੍ਰਿਤਪਾਨ ਕਰਵਾਉਣ) ਸਮੇਂ ਪੰਜ ਕਕਾਰ ਕਛਹਿਰਾ, ਕੜਾ, ਕ੍ਰਿਪਾਨ, ਕੰਘਾ ਤੇ ਕੇਸਾਂ ਦੇ ਧਾਰਨੀ ਹੋਣ ਲਈ ਪ੍ਰੇਰਿਆ ਗਿਆ ਸੀ ਤਾਂ ਜੋ ਸਿੱਖ ਨੂੰ ਉਸ ਦੀ ਸਹੀ ਪਹਿਚਾਣ ਦਿੱਤੀ ਜਾ ਸਕੇ। ਪਰ ਫਰਾਂਸ ਸਰਕਾਰ ਵੱਲੋਂ ਸਿੱਖਾਂ ਨੂੰ ਨਸਲੀ ਵਿਤਕਰੇ ਦੇ ਨਾਲੁਨਾਲ ਦਸਤਾਰ ਸਜਾਉਣ ਤੇ ਕਕਾਰ ਪਹਿਨਣ ਤੇ ਪਾਬੰਧੀ ਲਗਾਉਣ ਕਾਰਣ ਬੜੇ ਚਿਰ ਤੋਂ ਇਹ ਮਸਲੇ ਲਟਕਦੇ ਆ ਰਹੇ ਹਨ ਜਿਨ੍ਹਾਂ ਦਾ ਕੋਈ ਸਾਰਥਿਕ ਹੱਲ ਲੱਭਣਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖਿਆ ਹੈ ਕਿ ਇਸ ਮੁਲਾਕਾਤ ਨਾਲ ਉਨ੍ਹਾਂ ਨੂੰ ਫਰਾਂਸ ਦੇ ਰਾਸ਼ਟਰਪਤੀ ਨਾਲ ਓਥੇ ਰਹਿੰਦੇ ਸਿੱਖ ਸਮੁਦਾਏ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਮੌਕਾ ਮਿਲੇਗਾ ਜਿਸ ਨਾਲ ਅੱਗੇ ਤੋਂ ਕਿਸੇ ਵੀ ਸਿੱਖ ਨੂੰ ਨਸਲੀ ਵਿਤਕਰੇ, ਦਸਤਾਰ ਸਜਾਉਣ ਤੇ ਕਕਾਰ ਪਹਿਨਣ ਦੀ ਸਮੱਸਿਆ ਤੋਂ ਨਜਾਤ ਮਿਲਣ ਦੀ ਆਸ ਬੱਝੇਗੀ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply