
ਬਠਿੰਡਾ, 23 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅੱਜ ਸ਼੍ਰੀ ਸਵਪਨ ਸ਼ਰਮਾ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਬਿਕਰਮ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਡੀ) ਬਠਿੰਡਾ ਦੀ ਸੁਪਰਵੀਜਨ ਹੇਠ ਗੁਰਮੇਲ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਇੰਨ) ਬਠਿੰਡਾ, ਐਸ. ਆਈ ਜਗਦੀਸ਼ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ ਬਠਿੰਡਾ ਦੀ ਟੀਮ ਗਠਿਤ ਕੀਤੀ ਗਈ ਸੀ ਜੋ ਇਸ ਟੀਮ ਦੇ ਦਿਸ਼ਾ ਨਿਰਦੇਸ਼ ਤੇ ਕਾਰਵਾਈ ਕਰਦਿਆਂ 23/01/2016 ਨੂੰ ਸੀ.ਆਈ.ਏ.ਸਟਾਫ ਬਠਿੰਡਾ ਦੀ ਟੀਮ ਨੇ ਦੌਰਾਨੇ ਗਸ਼ਤ ਬਾਹੱਦ 80 ਫੁੱਟੀ ਰੋਡ ਨਾਰਥ ਅਸਟੇਟ ਬਠਿੰਡਾ ਤੋਂ ਅਮਰਪਾਲ ਸਿੰਘ ਉਰਫ ਪਾਲ ਪੁੱਤਰ ਗੁਰਦਿਆਲ ਸਿੰਘ ਕੌਮ ਮਿਸਤਰੀ ਵਾਸੀ ਗਲੀ ਨੰ:17/1 ਗੁਰੂ ਗੋਬਿੰਦ ਸਿੰਘ ਨਗਰ ਬਠਿੰਡਾ ਨੂੰ ਕਾਬੂ ਕਰਕੇ ਇਸ ਦੇ ਕਬਜਾ ਵਿਚੋਂ 55 ਸ਼ੀਸ਼ੀਆਂ ਨਸ਼ੀਲੀਆਂ ਮਾਰਕਾ ਰੈਕਸਕਾਫ ਬ੍ਰਾਮਦ ਕਰਵਾ ਕੇ ਅਮਰਪਾਲ ਸਿੰਘ ਉਕਤ ਦੇ ਖਿਲਾਫ ਮੁਕੱਦਮਾ ਨੰਬਰ 13 ਮਿਤੀ 23/1/2016 ਅ/ਧ:22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਵਲ ਲਾਇਨ ਬਠਿੰਡਾ ਦਰਜ ਰਜਿਸਟਰ ਕਰਕੇ ਇਸ ਨੂੰ ਗ੍ਰਿਫਤਾਰ ਕੀਤਾ ਗਿਆ ਇਸ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਨੂੰ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ।
Punjab Post Daily Online Newspaper & Print Media