Thursday, October 1, 2026

ਦਸਤਾਰ ਸਜਾਓ ਲਹਿਰ ਪੰਜਾਬ ਵੱਲੋਂ ਪਿੰਡ ਭਾਗੀ ਬਾਂਦਰ ਚ ਦਸਤਾਰ ਸਿਖਲਾਈ ਕੈਂਪ 26 ਤੋਂ

ਸੰਦੌੜ, 23 ਜਨਵਰੀ (ਹਰਮਿੰਦਰ ਸਿੰਘ ਭੱਟ)- ਭਾਰਤ ਚ ਨਿਸ਼ਕਾਮ ਸੇਵਾ ਦੇ ਤੌਰ ਤੇ ਦਸਤਾਰ ਸਿਖਲਾਈ ਕੈਂਪ ਲਗਾ ਕੇ ਨੌਜਵਾਨੀ ਨੂੰ ਆਪਣੇ ਵਿਰਸੇ ਨਾਲ ਜੋੜ ਰਹੀ ਸੰਸਥਾ ‘ਦਸਤਾਰ ਸਜਾਓ ਲਹਿਰ ਪੰਜਾਬ’ ਵੱਲੋਂ ਪਿੰਡ ਭਾਗੀ ਬਾਂਦਰ ਚ ਦਸਤਾਰ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।ਚਾਰ ਰੋਜਾ ਇਸ ਕੈਂਪ ਦੇ ਅਖੀਰਲੇ ਦਿਨ ਵਿਸ਼ਾਲ ਦਸਤਾਰ ਸਜਾਉਂਣ ਦੇ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ ਜਿਸ ਦੇ ਜੇਤੂਆਂ ਨੂੰ ਸ਼ਾਨਦਾਰ ਇਨਾਮ ਦਿੱਤੇ ਜਾਣਗੇ।ਇਸ ਕੈਂਪ ਸਬੰਧੀ ਜਿਆਦਾ ਜਾਣਕਾਰੀ ਦਿੰਦਿਆਂ ਦਸਤਾਰ ਸਜਾਓ ਲਹਿਰ ਦੇ ਸੰਸਥਾਪਕ ਤੇਜਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਨੌਜਵਾਨਾਂ ਵਿੱਚ ਇਸ 26 ਜਨਵਰੀ ਤੋਂ 29 ਜਨਵਰੀ ਤੱਕ ਲੱਗ ਰਹੇ ਕੈਂਪ ਲਈ ਵਿਸ਼ੇਸ ਉਤਸ਼ਾਹ ਦੇਖਿਆ ਜਾ ਰਿਹਾ ਹੈ। ਇਸ ਮੌਕੇ ਮਨਦੀਪ ਕੌਰ ਬਰਾੜ, ਗੁਰਪ੍ਰੀਤ ਸਿੰਘ ਭੁੱਚਰ, ਜਸਪਾਲ ਸਿੰਘ, ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply