ਨਵੀਂ ਦਿੱਲੀ, 23 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਪ ਜਾਪ ਸੇਵਾ ਟਰੱਸਟ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਦਸਤਾਰ ਸਜਾਉਣ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ 26 ਜਨਵਰੀ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤਕ ਗੁਰਦੁਆਰਾ ਬੰਗਲਾ ਸਾਹਿਬ ਸਥਿਤ ਸਰੋਵਰ ਦੀ ਪਰਿਕ੍ਰਮਾ ਵਿੱਚ ਹੋ ਰਹੀ ਇਸ ਪ੍ਰਤੀਯੋਗਿਤਾ ਵਿੱਚ ਦਿੱਲੀ ਵਾਸੀ 6 ਤੋਂ 17 ਵਰ੍ਹਿਆਂ ਤਕ ਦੀ ਉਮਰ ਦੇ ਬੱਚੇ ਹਿਸਾ ਲੈ ਸਕਦੇ ਹਨ।ਇਸ ਪ੍ਰਤੀਯੋਗਿਤਾ ਵਿੱਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਬਚਿਆਂ ਸਹਿਤ ਹਿਸਾ ਲੈਣ ਵਾਲੇ ਸਾਰੇ ਹੀ ਬਚਿਆਂ ਨੂੰ ਯੋਗ ਇਨਾਮ ਦੇ ਕੇ ਸਨਮਾਨਤ ਕੀਤਾ ਜਾਏਗਾ।ਇਸ ਸੰਬੰਧੀ ਜਾਰੀ ਆਪਣੇ ਬਿਆਨ ਵਿੱਚ ਸ. ਰਾਣਾ ਨੇ ਦਾਅਵਾ ਕੀਤਾ ਕਿ ਸਿੱਖ ਨੌਜਵਾਨਾਂ ਵਿੱਚ ਦਸਤਾਰ ਸਜਾਉਣ ਦੀ ਰੁਚੀ ਨੂੰ ਉਤਸਾਹਿਤ ਕਰਨ ਲਈ ਇਹ ਪ੍ਰਤੀਯੋਗਤਾ ਸ਼ੁਰੂ ਕੀਤੀ ਗਈ ਹੈ, ਜਿਸ ਦੇ ਨਤੀਜੇ ਬਹੁਤ ਹੀ ਉਤਸਾਹਜਨਕ ਸਾਹਮਣੇ ਆ ਰਹੇ ਹਨ।ਸਿੱਖ ਬਚਿਆਂ ਵਿੱਚ ਦਸਤਾਰ ਸਜਾਉਣ ਅਤੇ ਪ੍ਰਤੀਯੋਗਤਾ ਵਿੱਚ ਹਿਸਾ ਲੈਣ ਪ੍ਰਤੀ ਰੁਝਾਨ ਲਗਾਤਾਰ ਵਧਦਾ ਜਾ ਰਿਹਾ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media