Thursday, June 11, 2026

ਗਣਤੰਤਰ ਦਿਵਸ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

ਪਰੇਡ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਹੋਈ ਫੁੱਲ ਡਰੈੱਸ ਰਿਹਰਸਲ

PPN2301201608

ਅੰਮ੍ਰਿਤਸਰ, 23 ਜਨਵਰੀ (ਗੁਰਚਰਨ ਸਿੰਘ)- 67ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਅੱਜ ਸਟੇਡੀਅਮ ਵਿਖੇ ਕੀਤੀ ਗਈ ਜਿਸ ਦਾ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਜਾਇਜ਼ਾ ਲਿਆ। ਇਸ ਮੌਕੇ ਕਮਿਸ਼ਨਰ ਪੁਲਿਸ ਸ. ਜਤਿੰਦਰ ਸਿੰਘ ਔਲਖ ਵੀ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਪਰੇਡ ਕਮਾਂਡਰ ਡੀ. ਐਸ. ਪੀ ਸ੍ਰੀ ਗੁਰਪ੍ਰਤਾਪ ਸਿੰਘ ਸਹੋਤਾ ਦੀ ਅਗਵਾਈ ਵਿਚ ਪੰਜਾਬ ਪੁਲਿਸ, ਹਰਿਆਣਾ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ. ਸੀ. ਸੀ. ਕੈਡਿਟਾਂ, ਐਨ. ਐਸ. ਐਸ. ਸਕਾਊਟਸ ਤੇ ਗਰਲਜ਼ ਗਾਈਡਸ ਦੀਆਂ ਟੁਕੜੀਆਂ ਅਤੇ ਬੈਂਡ ਨੇ ਪਰੇਡ ਵਿਚ ਹਿੱਸਾ ਲੈਂਦਿਆਂ ਸ਼ਾਨਦਾਰ ਮਾਰਚ ਪਾਸਟ ਕੀਤਾ ਅਤੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ 2200 ਦੇ ਕਰੀਬ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ.ਟੀ ਸ਼ੋਅ ਅਤੇ ਦੇਸ਼ ਭਗਤੀ ‘ਤੇ ਆਧਾਰਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਪਰੇਡ, ਸੱਭਿਆਚਾਰਕ ਪ੍ਰੋਗਰਾਮ, ਇਨਾਮਾਂ ਤੇ ਸਨਮਾਨਾਂ ਦੀ ਵੰਡ ਸਮੇਤ ਵੱਖ-ਵੱਖ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਨੂੰ ਸਮਾਗਮ ਸਬੰਧੀ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਕਮਿਸ਼ਨਰ ਪੁਲਿਸ ਸ. ਜਤਿੰਦਰ ਸਿੰਘ ਔਲਖ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਗਣਤੰਤਰ ਦਿਵਸ ਸਮਾਰੋਹ ਨੂੰ ਦੇਖਣ ਲਈ ਪੁੱਜਣ ਵਾਲੇ ਲੋਕਾਂ ਦੇ ਸੁਖਾਵੇਂ ਦਾਖਲੇ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਸ ਦੌਰਾਨ ਪਾਰਕਿੰਗ ਵਿਵਸਥਾ ਨੂੰ ਵੀ ਸੁਚਾਰੂ ਬਣਾਉਣ ਦੀਆਂ ਹਦਾਇਤਾਂ ਕੀਤੀਆਂ। ਇਸ ਮੌਕੇ ਸੀ. ਜੇ. ਐਮ ਮੈਡਮ ਗਿਰੀਸ਼ ਬਾਂਸਲ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ, ਆਈ. ਏ. ਐਸ ਮੈਡਮ ਪ੍ਰੀਤੀ ਯਾਦਵ, ਨਗਰ ਸੁਧਾਰ ਟਰੱਸਟ ਦੇ ਚੈਅਰਮੈਨ ਸ੍ਰੀ ਸੰਦੀਪ ਰਿਸ਼ੀ, ਸਹਾਇਕ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਐਸ. ਡੀ. ਐਮ ਸ੍ਰੀ ਰਾਜੇਸ਼ ਸ਼ਰਮਾ ਤੇ ਸ੍ਰੀ ਰੋਹਿਤ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply