Thursday, June 11, 2026

ਰਾਸ਼ਟਰੀ ਵੋਟਰ ਦਿਵਸ ਮੌਕੇ ਬੂਥ ਪੱਧਰ ‘ਤੇ ਹੋਣਗੇ ਸਮਾਗਮ- ਡੀ.ਸੀ ਰਵੀ ਭਗਤ

ਜ਼ਿਲ੍ਹਾ ਪੱਧਰੀ ਸਮਾਗਮ ਬੀ. ਬੀ. ਕੇ. ਡੀ. ਏ. ਵੀ ਕਾਲਜ ਵਿਖੇ ਹੋਵੇਗਾ

DC Mr. Ravi Bhagat

ਅੰਮ੍ਰਿਤਸਰ, 23 ਜਨਵਰੀ (ਗੁਰਚਰਨ ਸਿੰਘ)- ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ 25 ਜਨਵਰੀ ਨੂੰ ਸਥਾਨਕ ਬੀ. ਬੀ. ਕੇ. ਡੀ. ਏ. ਵੀ ਕਾਲਜ ਫਾਰ ਵੂਮੈਨ, ਲਾਰੈਂਸ ਰੋਡ ਵਿਖੇ ਸਵੇਰੇ 10 ਵਜੇ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਪੱਧਰ ਅਤੇ ਬੂਥ ਪੱਧਰ ‘ਤੇ ਵੀ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦਿਨ ਜ਼ਿਲ੍ਹੇ ਵਿਚ ਪੈਂਦੇ 1920 ਪੋਲਿੰਗ ਸਟੇਸ਼ਨਾਂ ‘ਤੇ ਸਬੰਧਤ ਬੀ. ਐਲ. ਓਜ਼ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ।
ਸ੍ਰੀ ਰਵੀ ਭਗਤ ਨੇ ਦੱਸਿਆ ਕਿ ਲੋਕਾਂ ਖਾਸਕਰ ਨੌਜਵਾਨ ਵਰਗ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਉਕਤ ਸਮਾਗਮਾਂ ਵਿਚ ਨਵੇਂ ਰਜਿਸਟਰਡ ਹੋਏ 18 ਤੋਂ 19 ਸਾਲ ਦੇ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਵੀ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਵੋਟਰ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰ ‘ਤੇ ਕਰਵਾਏ ਗਏ ਭਾਸ਼ਣ, ਸਲੋਗਨ, ਪੇਂਟਿੰਗ ਅਤੇ ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।ਇਸ ਤੋਂ ਇਲਾਵਾ ਵੋਟਰ ਸੁਧਾਈ ਦੇ ਕੰਮ ਵਿਚ ਸਰਬੋਤਮ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਨੂੰ ਨਕਦ ਇਨਾਮਾਂ ਰਾਹੀਂ ਸਨਮਾਨਿਆ ਜਾਵੇਗਾ ਅਤੇ ਵੋਟਰ ਪ੍ਰਣ ਦਿਵਾਇਆ ਜਾਵੇਗਾ। ਸ੍ਰੀ ਭਗਤ ਨੇ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹੇ ਵਿਚ ਪੈਂਦੇ ਉਪ-ਮੰਡਲ ਹੈੱਡ ਕੁਆਰਟਰ ਅਤੇ ਵੱਖ-ਵੱਖ ਸਥਾਨਾਂ ‘ਤੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਵੀ ਛੇਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply