Thursday, October 1, 2026

ਪੇਡਾ ਨੇ ਊਰਜਾ ਦੀ ਬੱਚਤ ਸਬੰਧੀ ਲਗਾਈਆਂ ਵਰਕਸ਼ਾਪਾਂ

PPN2301201610

ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ ਸੱਗੂ)- ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਬਲਾਕ ਪੱਧਰ ‘ਤੇ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਦੇ ਵੱਖ-ਵੱਖ ਬਲਾਕਾਂ ਵਿਚ ਊਰਜਾ ਦੀ ਬੱਚਤ ਅਤੇ ਇਸ ਦੀ ਯੋਗ ਤਰੀਕੇ ਨਾਲ ਵਰਤੋਂ ਸਬੰਧੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਸਬੰਧ ਵਿਚ ਅੰਮ੍ਰਿਤਸਰ-1 ਅਤੇ ਅੰਮ੍ਰਿਤਸਰ-2, ਅਜਨਾਲਾ ਅਤੇ ਖਿਲਚੀਆਂ ਦੀਆਂ ਵਰਕਸ਼ਾਪਾਂ ਕ੍ਰਮਵਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਐਮ. ਐਸ ਗੇਟ, ਸ਼ਿਵਾਲਾ ਭਾਈਆਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਵਿਚ ਲਗਾਈਆਂ ਗਈਆਂ। ਇਸ ਮੌਕੇ ਪੇਡਾ ਦੇ ਜ਼ਿਲ੍ਹਾ ਮੈਨੇਜਰ ਸ. ਰਮਨਦੀਪ ਸਿੰਘ ਅਤੇ ਚੰਡੀਗੜ੍ਹ ਤੋਂ ਆਏ ਪੇਡਾ ਦੇ ਪ੍ਰਾਜੈਕਟ ਇੰਜੀਨੀਅਰ ਸ੍ਰੀ ਸੰਜੀਵ ਬਾਂਸਲ ਅਤੇ ਸ੍ਰੀ ਨਿੱਕਾ ਰਾਮ ਨੇ ਵਿਦਿਆਰਥੀਆਂ ਨੂੰ ਬਿਜਲੀ ਦੀ ਬੱਚਤ ਕਰਨ ਦੇ ਵੱਖ-ਵੱਖ ਢੰਗ-ਤਰੀਕਿਆਂ ਅਤੇ ਯੰਤਰਾਂ ਸਬੰਧੀ ਵਿਸਥਾਰ ਨਾਲ ਪੇਸ਼ਕਾਰੀ ਦਿੱਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮੌਕੇ ਸਕੂਲਾਂ ਵੱਲੋਂ ਐਨਰਜੀ ਆਡਿਟ ਪ੍ਰੋਫਾਰਮਾ ਵੀ ਜਮ੍ਹਾਂ ਕਰਵਾਇਆ ਗਿਆ। ਇਸ ਵਰਕਸ਼ਾਪ ਵਿਚ ਸਕੂਲਾਂ ਦੇ ਪ੍ਰਿੰਸੀਪਲਾਂ ਤੋਂ ਇਲਾਵਾ ਈਕੋ ਕਲੱਬ ਇੰਚਾਰਜਾਂ ਅਤੇ ਸਾਇੰਸ ਅਧਿਆਪਕਾਂ ਨੇ ਭਾਗ ਲਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply