Wednesday, September 9, 2026

ਆਈ.ਡੀ.ਐਸ.ਡੀ ਸੀਨੀਅਰ ਸੰਕੈਂਡਰੀ ਸਕੂਲ ਵਿਖੇ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ

PPN2301201611

ਪਠਾਨਕੋਟ, 23 ਜਨਵਰੀ (ਪ.ਪ)- ਡਿਪਟੀ ਕਮਿਸਨਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਠਾਨਕੋਟ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਆਈ.ਡੀ.ਐਸ.ਡੀ ਸੀਨੀਅਰ ਸੰਕੈਂਡਰੀ ਸਕੂਲ ਪਠਾਨਕੋਟ ਵਿੱਖੇ ਮਨਾਇਆ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਤੇ ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਇਸੇ ਹੀ ਤਰਾਂ ਸਰਕਾਰੀ ਸੀਨੀਅਰ ਸੰਕੈਂਡਰੀ ਸਕੂਲ ਉੱਚਾ ਥੜਾ ਵਿਖੇ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਨ੍ਹਾਂ ਸਮਾਰੋਹ ਤੇ ਵੱਖ ਵੱਖ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਸਕੂਲੀ ਬੱਚੇਆਂ ਵਲੋਂ ਮਾਰਚ ਪਾਸਟ ਕੀਤਾ ਜਾਵੇਗਾ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply