ਪਠਾਨਕੋਟ, 23 ਜਨਵਰੀ (ਪ.ਪ)- ਡਿਪਟੀ ਕਮਿਸਨਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ 25 ਜਨਵਰੀ 2016 ਨੂੰ ਰਾਸ਼ਟਰੀ ਵੋਟਰ ਦਿਵਸ-2016 ਸਮੁੱਚੇ ਜਿਲ੍ਹੇ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ ਸੁਜਾਨਪੁਰ, ਭੋਆ ਅਤੇ ਪਠਾਨਕੋਟ ਵਿਖੇ ਮਨਾਇਆ ਜਾਵੇਗਾ। ਜਿਸ ਦੇ ਅਧੀਨ ਜਿਲ੍ਹਾ ਪੱਧਰ ਤੇ ਐਵਲਨ ਗਰਲਜ਼ ਸੀਨੀਅਰ ਸੰਕੈਂਡਰੀ ਸਕੂਲ ਪਠਾਨਕੋਟ ਵਿਖੇ ਸਵੇਰੇ 11 ਵਜੇ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਾਂ ਸਰਕਾਰੀ ਸੀਨੀਅਰ ਸੰਕੈਂਡਰੀ ਸਕੂਲ ਰਣਜੀਤ ਸਾਗਰ ਡੈਮ ਸਾਹਪੁਰਕੰਡੀ ਟਾਉਨਸਿਪ ਅਤੇ ਸਰਕਾਰੀ ਸੀਨੀਅਰ ਸੰਕੈਂਡਰੀ ਸਕੂਲ ਮਲਿਕਪੁਰ ਵਿਖੇ ਸਵੇਰੇ 11 ਵਜੇ ਵੋਟਰ ਦਿਵਸ ਮਨਾਇਆ ਜਾਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media