ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ)- ਸ੍ਰੀ ਲਛਮਣ ਚੇਲਾ ਰਾਮ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਉਚਾਰਣ ਕੀਤੀ ਪਾਵਨ-ਪਵਿੱਤਰ ਬਾਣੀ ਸ੍ਰੀ ਸੁਖਮਨੀ ਸਾਹਿਬ ਦੀਆਂ ਪੰਜਾਬੀ, ਅੰਗਰੇਜ਼ੀ, ਗੁਜਰਾਤੀ, ਬੰਗਾਲੀ, ਦੇਵ ਨਾਗਰੀ ਤੇ ਸਿੰਧੀ ਵਿੱਚ ਅਨੁਵਾਦ ਦੀਆਂ ਕਾਪੀਆਂ ਭੇਟ ਕੀਤੀਆਂ।
ਜਥੇਦਾਰ ਅਵਤਾਰ ਸਿੰਘ ਨੇ ਇਸ ਮੌਕੇ ਕਿਹਾ ਕਿ ਸ੍ਰੀ ਲਛਮਣ ਚੇਲਾ ਰਾਮ ਜੀ ਗੁਰੂ ਘਰ ਦੇ ਅਨਿਨ ਸ਼ਰਧਾਵਾਨ ਤੇ ਵਿਦਵਾਨ ਹਨ।ਇਨ੍ਹਾਂ ਵੱਖੁਵੱਖ ਭਾਸ਼ਾਵਾਂ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਅਨੁਵਾਦ ਕਰਕੇ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਜੋ ਲੋਕ ਪੰਜਾਬੀ ਜਾਂ ਗੁਰਮੁਖੀ ਨਹੀਂ ਜਾਣਦੇ ਉਹ ਵੀ ਇਸ ਪਾਵਨੁਪਵਿੱਤਰ ਬਾਣੀ ਨੂੰ ਪੜ੍ਹੁਸੁਣ ਕੇ ਆਪਣਾ ਜਨਮ ਸਫ਼ਲਾ ਕਰ ਸਕਣਗੇ। ਸ੍ਰੀ ਲਛਮਣ ਚੇਲਾ ਰਾਮ ਨੇ ਦੱਸਿਆ ਕਿ ਇਸ ਦੇ ਇਲਾਵਾ ਸ੍ਰੀ ਸੁਖਮਨੀ ਸਾਹਿਬ ਦੀ ਬਾਣੀ ਦੀ ਸਟੀਕ ਉੜੀਆ, ਤੇਲਗੂ, ਤਾਮਿਲ ਤੇ ਰੋਮਨ ਲਿਪੀ ਵਿੱਚ ਵੀ ਛਪ ਰਹੀ ਹੈ।ਉਨ੍ਹਾਂ ਕਿਹਾ ਕਿ ਕੁੱਲ ਮਿਲਾ ਕੇ ਇਸ ਪਾਵਨੁਪਵਿੱਤਰ ਬਾਣੀ ਨੂੰ ਅਰਥਾਂ ਸਮੇਤ ਦੱਸ ਭਾਸ਼ਾਵਾਂ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ।ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਅਵਤਾਰ ਸਿੰਘ ਸਕੱਤਰ ਤੇ ਸ. ਸਤਿੰਦਰ ਸਿੰਘ ਨਿਜੀ ਸਹਾਇਕ ਆਦਿ ਮੌਜੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media