Thursday, September 10, 2026

ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਪਦਮ ਭੂਸ਼ਣ ਸਨਮਾਨ ਮਿਲਣ ‘ਤੇ ਜਥੇ: ਅਵਤਾਰ ਸਿੰਘ ਨੇ ਦਿੱਤੀ ਵਧਾਈ

ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮੁੱਦਈ ਅਤੇ ਰੋਜ਼ਾਨਾ ਅਜੀਤ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਪਦਮ ਭੂਸ਼ਣ ਸਨਮਾਨ ਮਿਲਣ ਤੇ ਵਧਾਈ ਦਿੱਤੀ ਹੈ।ਇਥੋਂ ਜਾਰੀ ਪੈ੍ਰੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀ ਦੀ ਬਿਹਤਰੀ ਲਈ ਡਾ. ਹਮਦਰਦ ਨੇ ਲਾਮਿਸਾਲ ਯੋਗਦਾਨ ਪਾਇਆ ਹੈ।ਉਨ੍ਹਾਂ ਕਿਹਾ ਕਿ ਪੰਜਾਬੀ ਦਾ ਝੰਡਾ ਬੁਲੰਦ ਕਰਨ ਵਾਲੀਆਂ ਸ਼ਖਸ਼ੀਅਤਾਂ ਵਿੱਚ ਡਾ. ਬਰਜਿੰਦਰ ਸਿੰਘ ਹਮਦਰਦ ਦਾ ਨਾਂਅ ਸ਼ਾਮਿਲ ਹੈ ਅਤੇ ਉਨ੍ਹਾਂ ਨੇ ਸਿਰੜ ਅਤੇ ਦ੍ਰਿੜਤਾ ਨਾਲ ਇਸ ਖੇਤਰ ਵਿੱਚ ਆਪਣੀ ਭੂਮਿਕਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਡਾ. ਹਮਦਰਦ ਨੂੰ ਦੇਸ਼ ਦਾ ਇਹ ਵਕਾਰੀ ਸਨਮਾਨ ਪ੍ਰਾਪਤ ਹੋਣਾ ਉਨ੍ਹਾਂ ਦੀ ਯੋਗਤਾ ਅਤੇ ਯੋਗਦਾਨ ਦਾ ਸਹੀ ਮੁੱਲ ਹੈ।ਇਸ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਵੀ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਮੁਬਾਰਕਬਾਦ ਦਿੱਤੀ ਹੈ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ

ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …

Leave a Reply