ਬਠਿੰਡਾ, 24 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰਦੁਆਰਾ ਪਾਤਸ਼ਾਹੀ ਦਸਵੀਂ ਹਾਜੀਰਤਨ ਸਾਹਿਬ ਵਿਖੇ ਨਵਨਿਯੁੱਕਤ ਜਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਸੁਖਵੀਰ ਸਿੰਘ ਜੱਸੀ ਪੌ ਵਾਲੀ ਵੱਲੋਂ ਪਾਰਟੀ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਵਿਸ਼ਾਲ ਇੱਕਠ ਵਿੱਚ ਨਵਨਿਯੁਕਤ ਪ੍ਰਧਾਨ ਸੁਖਵੀਰ ਸਿੰਘ ਜੱਸੀ ਪੌ ਵਾਲੀ ਨੇ ਜਿਲ੍ਹਾ ਜਥੇਦਾਰ, ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਇੰਚਾਰਜ ਹਲਕਾ ਬਠਿੰਡਾ ਦਿਹਾਤੀ ਅਤੇ ਸਮੁੱਚੇ ਜਿਲ੍ਹੇ ਦੀ ਜਥੇਬੰਦੀ ਦੀ ਹਾਜਰੀ ਵਿੱਚ ਆਪਣਾ ਅਹੁਦਾ ਸੰਭਾਲਿਆ। ਸਮਾਗਮ ਨੂੰ ਯੂਥ ਅਕਾਲੀ ਦਲ ਵੱਲੋਂ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਗੁਰਪ੍ਰੀਤ ਸਿੰਘ ਮਲੂਕਾ, ਇਸਤਰੀ ਅਕਾਲੀ ਦਲ ਵੱਲੋਂ ਜਿਲ੍ਹਾ ਪ੍ਰਧਾਨ ਸ਼ਹਿਰੀ ਬੀਬੀ ਗੁਰਵਿੰਦਰਪਾਲ ਕੌਰ ਢਿੱਲੋਂ, ਐਸ.ਸੀ ਵਿੰਗ ਵੱਲੋਂ ਡਾ. ਗੁਰਦੀਪ ਸਿੰਘ ਨੇ ਵੀ ਸੰਬੋਧਨ ਕੀਤਾ। ਸਾਰੇ ਹੀ ਵਿੰਗਾਂ ਵੱਲੋਂ ਵੱਖ-ਵੱਖ ਸੀਨੀਅਰ ਆਗੂਆਂ ਵੱਲੋਂ ਸੁਖਵੀਰ ਸਿੰਘ ਜੱਸੀ ਨੂੰ ਸਿਰੋਪਾਓ ਭੇਂਟ ਕੀਤੇ ਗਏ। ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸੁਖਵੀਰ ਸਿੰਘ ਜੱਸੀ ਪਿਛਲੇ 18 ਸਾਲਾਂ ਤੋਂ ਪਾਰਟੀ ਵਿੱਚ ਵੱਖ ਵੱਖ ਅਹੁਦਿਆਂ ਤੇ ਸਰਗਰਮੀ ਨਾਲ ਕੰਮ ਕਰ ਚੁੱਕੇ ਹਨ। ਇਹ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧ ਰਖਦੇ ਹਨ। ਪਾਰਟੀ ਨੇ ਉਨ੍ਹਾਂ ਦੀ ਨਿਯੁਕਤੀ ਸਾਰੇ ਹੀ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਮੈਰਿਟ ਦੇ ਆਧਾਰ ਤੇ ਕੀਤੀ। ਉਨ੍ਹਾਂ ਕਿਹਾ ਕਿ ਨਵਨਿਯੁਕਤ ਪ੍ਰਧਾਨ ਬਹੁਤ ਹੀ ਮਿਹਨਤੀ, ਇਮਾਨਦਾਰ ਨੌਜਵਾਨ ਆਗੂ ਹਨ। ਉਨ੍ਹਾਂ ਦੀ ਨਿਯੁਕਤੀ ਨਾਲ ਆਉਣ ਵਾਲੇ ਸਮੇਂ ਵਿੱਚ ਨੌਜਵਾਨ ਵਰਗ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜੇਗਾ। ਸਮਾਗਮ ਨੂੰ ਸੰਬੋਧਨ ਕਰਦਿਆਂ ਨਵਨਿਯੁਕਤ ਪ੍ਰਧਾਨ ਸੁਖਵੀਰ ਸਿੰਘ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਹੈ ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਪਿੰਡ ਅਤੇ ਬੂਥ ਪੱਧਰ ਤੱਕ ਮਜਬੂਤ ਕਰਨਗੇ ਅਤੇ ਕਦੇ ਵੀ ਸ਼ਿਕਾਇਤ ਦਾ ਮੌਕਾ ਨਹੀਂ ਦੇਣਗੇ। ਉਨ੍ਹਾਂ ਪਾਰਟੀ ਵੱਲੋਂ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਦੇਣ ਤੇ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਜਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਕੈਬਨਿਟ ਮੰਤਰੀ, ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਪ੍ਰਧਾਨ ਮਾਲਵਾ ਜੋਨ-1 ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਘੇ ਟਰਾਂਸਪੋਰਟਰ ਪ੍ਰਿਥੀਪਾਲ ਸਿੰਘ ਜਲਾਲ, ਡਾ. ਓਮ ਪ੍ਰਕਾਸ਼ ਸ਼ਰਮਾ ਜਿਲ੍ਹਾ ਪ੍ਰੈਸ ਸਕੱਤਰ, ਭੋਲਾ ਸਿੰਘ ਗਿੱਲਪੱਤੀ, ਮੋਹਨ ਸਿੰਘ ਬੰਗੀ, ਅਨਮੋਲ ਸਿੰਘ ਪੀਏ ਬੀਬੀ ਬਾਦਲ, ਸਰਬਜੀਤ ਸਿੰਘ ਡੂੰਮਵਾਲੀ ਚੇਅਰਮੈਨ, ਤੇਜਾ ਸਿੰਘ ਗਹਿਰੀ ਭਾਗੀ ਚੇਅਰਮੈਨ, ਜਸਵੀਰ ਸਿੰਘ ਬਰਾੜ ਚੇਅਰਮੈਨ, ਚਮਕੌਰ ਸਿੰਘ ਮਾਨ, ਸੁਧੀਰ ਬਾਂਸਲ, ਰਾਕੇਸ਼ ਸਿੰਗਲਾ, ਸਵਰਨ ਸਿੰਘ ਆਕਲੀਆ, ਸਿਕੰਦਰ ਸਿੰਘ ਜੰਗੀਰਾਣਾ ਚੇਅਰਮੈਨ, ਰਜਿੰਦਰ ਸਿੰਘ ਮਾਨ ਸਰਕਲ ਪ੍ਰਧਾਨ, ਅੰਗਰੇਜ ਸਿੰਘ ਦਿਓਣ, ਰਾਜਵਿੰਦਰ ਸਿੰਘ ਸਿੱਧੂ ਕੌਂਸਲਰ, ਜਸਵਿੰਦਰ ਸਿੰਘ ਘੁੱਦਾ, ਗੁਰਵਿੰਦਰ ਸਿੰਘ ਜੱਸੀ ਸਰਪੰਚ, ਗੁਰਵਿੰਦਰ ਸਿੰਘ ਮੋਹਾਲਾਂ, ਰਣਜੀਤ ਕੌਰ ਭੋਲੀ ਸਰਕਲ ਪ੍ਰਧਾਨ, ਰਵਨੀਤ ਕੌਰ ਸਰਕਲ ਪ੍ਰਧਾਨ ਸੰਗਤ, ਗੁਰਦੇਵ ਕੌਰ ਸਰਕਲ ਪ੍ਰਧਾਨ ਸਦਰ, ਨਿਰਮਲ ਸਿੰਘ ਨਿੰਮਾ ਪ੍ਰਧਾਨ ਨਗਰ ਕੌਂਸਲ ਕੋਟਸ਼ਮੀਰ, ਹਰਤੇਜ ਸਿੰਘ ਕੋਟਫੱਤਾ ਸਰਕਲ ਪ੍ਰਧਾਨ, ਜਗਬੀਰ ਸਿੰਘ ਟਾਈਗਰ, ਸਿਕੰਦਰ ਸਿੰਘ ਲਹਿਰਾ ਬੇਗਾ, ਡਾ. ਗੁਰਚਰਨ ਸਿੰਘ ਵਿਰਕ ਕਲਾਂ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਮੈਂਬਰ ਜਿਲ੍ਹਾ ਪ੍ਰੀਸ਼ਦ, ਮੈਂਬਰ ਬਲਾਕ ਸੰਮਤੀ, ਸਰਪੰਚ, ਸਾਬਕਾ ਸਰਪੰਚ, ਮੈਂਬਰ ਪੰਚਾਇਤ, ਕੌਂਸਲਰ ਅਤੇ ਸੈਂਕੜਿਆਂ ਦੀ ਗਿਣਤੀ ਵਿੱਚ ਬਠਿੰਡਾ ਜਿਲ੍ਹੇ ਦੇ ਸਾਰੇ ਹੀ ਵਿੰਗਾਂ ਦੇ ਆਗੂ ਅਤੇ ਵਰਕਰ ਹਾਜਰ ਸਨ। ਇਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤੇ ਦਾ ਆਯੋਜਨ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ, ਅੰਮ੍ਰਿਤਸਰ ਵਿਖੇ ਪੀ.ਜੀ. ਹੋਮ …
Punjab Post Daily Online Newspaper & Print Media