ਸੰਦੌੜ, 24 ਜਨਵਰੀ (ਹਰਮਿੰਦਰ ਸਿੰਘ ਭੱਟ)- ਸੰਤ ਬਾਬਾ ਬਲਵੰਤ ਸਿੰਘ ਸਿਹੋੜਾ ਯਾਦਗਾਰੀ ਚੈਰੀਟੇਬਲ ਟਰੱਸਟ ਭੋਗੀ ਵਾਲ/ਬਾਲੇ ਵਾਲ ਸਾਹਿਬ ਦੀ ਕਮੇਟੀ ਮੈਂਬਰਾਂ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਸੁਖਸਾਗਰ ਸਾਹਿਬ ਜੀ ਦਾ ੧੭੦੦ ਵਰਗ ਫੁੱਟ ਦਾ ਵਿਸ਼ਾਲ ਇਮਾਰਤ ਦਾ ਲੈਂਟਰ ਪਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੇ ਜਨਰਲ ਸਕੱਤਰ ਪ੍ਰਿੰਸੀਪਲ ਗਿਆਨੀ ਬਾਬੂ ਸਿੰਘ ਜੀ ਨੇ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਤੌਰ ਤੇ ਟਰੱਸਟ ਦੇ ਚੇਅਰਮੈਨ ਭਾਈ ਕੁਲਦੀਪ ਸਿੰਘ ਮੋਨੀ ਜੀ ਅਤੇ ਕਾਰ ਸੇਵਾ ਦੇ ਮੁਖੀ ਭਾਈ ਜਗਾ ਸਿੰਘ, ਭਾਈ ਹਰਮੀਤ ਸਿੰਘ, ਭਾਈ ਬਲਜਿੰਦਰ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਅਤਰ ਸਿੰਘ, ਸੰਤ ਖ਼ਾਲਸਾ ਦਲ ਦੇ ਸਮੂਹ ਜਥੇਦਾਰ ਸਾਹਿਬਾਨਾਂ ਤੋਂ ਇਲਾਵਾ ਕੜਾਕੇ ਦੀ ਠੰਢ ਵਿਚ ਇਲਾਕੇ ਅਤੇ ਦੂਰੋਂ ਆਈ ਸੰਗਤ ਨੇ ਹਾਜ਼ਰੀ ਭਰ ਕੇ ਸੇਵਾ ਕੀਤੀ ਉਨ੍ਹਾਂ ਅੱਗੇ ਦੱਸਿਆ ਕਿ ਇਸ ਪਾਵਨ ਅਸਥਾਨ ਦਾ ਨੀਂਹ ਪੱਥਰ ਸ੍ਰੀ ਮਾਨ 111 ਸੰਤ ਬਾਬਾ ਬਲਵੰਤ ਸਿੰਘ ਜੀ ਨੇ ਆਪਣੇ ਕਰ ਕਮਲਾ ਦੁਆਰਾ ਰੱਖਿਆ ਗਿਆ ਸੀ ਇਹ ਅਸਥਾਨ ਉਨ੍ਹਾਂ ਦੀ ਪ੍ਰਭ ਭਾਵਨਾ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਗੁਰਸਿੱਖੀ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਹਿਤ ਬਣਵਾਇਆ ਜਾ ਰਿਹਾ ਸੀ ਜਿਸ ਨੂੰ ਉਨ੍ਹਾਂ ਦੇ ਪ੍ਰਭ ਲੀਨ ਹੋਣ ਤੋਂ ਬਾਅਦ ਸੰਗਤਾਂ ਦੇ ਮਹਾਨ ਉਪਰਾਲੇ ਸਦਕਾ ਸੰਪੂਰਨ ਕੀਤਾ ਜਾ ਰਿਹਾ ਹੈ।
Check Also
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …
Punjab Post Daily Online Newspaper & Print Media