ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਖੇ ਅਗਾਮੀ ਦਿਨਾਂ ਵਿੱਚ ਹੋ ਰਹੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਰਿਕਾਰਡ ਤੋੜ ਵੋਟਾਂ ਨਾਲ ਇਤਿਹਾਸਕ ਜਿੱਤ ਹੋਏਗੀ।ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਨੇ ਵਾਰਡ ਨੰ: 37 ਤੋਂ ਦਲਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਉਨ੍ਹਾਂ ਨੂੰ ਮਿਲਣ ਆਏ ਨੌਜਵਾਨਾਂ ਦੇ ਇੱਕ ਵਫਦ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨੇ ਦਲਜੀਤ ਸਿੰਘ ਭਾਟੀਆ ਅਤੇ ਉਨ੍ਹਾਂ ਦੇ ਨੌਜਵਾਨ ਸਾਥੀਆਂ ਨੂੰ ਅੱਜ ਤੋਂ ਹੀ ਵਾਰਡ ਨੰ: 37 ਦੇ ਇਲਾਕਾ ਨਿਵਾਸੀਆਂ ਦੇ ਸੁੱਖ-ਦੁੱਖ ਵਿੱਚ ਭਾਈਵਾਲ ਬਣਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨ ਲਈ ਕਿਹਾ। ਇਸ ਮੌਕੇ ਸ੍ਰੀ ਗੋਲਡੀ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ 9 ਸਾਲਾਂ ਵਿੱਚ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ੍ਰ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਸਰਵਪੱਖੀ ਵਿਕਾਸ ਹੋਇਆ ਹੈ ਅਤੇ ਪੰਜਾਬ ਵਾਸੀ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਹਿੱਤ ਅਤੇ ਅਗਾਂਹਵਧੂ ਨੀਤੀਆਂ ਤੋਂ ਬੇਹੱਦ ਸੰਤੁਸ਼ਟ ਅਤੇ ਖੁੱਸ਼ ਹਨ ਅਤੇ ਜਿਸ ਦਾ ਸਬੂਤ ਆਗਾਮੀ ਦਿਨਾਂ ਵਿੱਚ ਖਡੂਰ ਸਾਹਿਬ ਹਲਕੇ ਵਿੱਚ ਹੋ ਰਹੀ ਜਿਮਨੀ ਚੋਣ ਵਿੱਚ ਪੰਜਾਬ ਦੇ ਸੂਝਵਾਨ ਵਸਨੀਕ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਭਾਰੀ ਗਿਣਤੀ ਵਿੱਚ ਵੋਟਾਂ ਪਾਕੇ ਦੇਣਗੇ, ਜਿਸ ਨਾਲ ਕੂੜ-ਪ੍ਰਚਾਰ ਕਰਨ ਵਾਲੀਆਂ ਵਿਰੋਧੀ ਸਿਆਸੀ ਪਾਰਟੀਆਂ ਦੇ ਮੂੰਹ ਆਪਣੇ-ਆਪ ਬੰਦ ਹੋ ਜਾਣਗੇ।
ਇਸ ਮੌਕੇ ਸੁਰਿੰਦਰ ਸਿੰਘ, ਹਰਮੀਤ ਸਿੰਘ, ਅਸ਼ੀਸ਼ ਵਰਮਾ, ਹਰਵਿੰਦਰ ਸਿੰਘ, ਜੋਆਏਦੀਪ ਸਿੰਘ, ਸੂਰਜ, ਵਿਕਾਸ ਗਿੱਲ, ਅਮਨਦੀਪ ਸ਼ਰਮਾ, ਮਨਦੀਪ ਸਿੰਘ, ਰਮਨ ਕੁਮਾਰ, ਗੁਰਚਰਨ ਸਿੰਘ ਭਾਟੀਆ, ਸਤਨਾਮ ਸਿੰਘ, ਮੰਗਲ ਸਿੰਘ, ਕਰਨਬੀਰ ਸਿੰਘ, ਹਰਜਿੰਦਰ ਸਿੰਘ ਭਾਟੀਆ, ਕੁਲਦੀਪ ਸਿੰਘ, ਸਾਹਿਲ ਸ਼ਰਮਾ, ਮਨਦੀਪ ਸਿੰਘ ਗਿੱਲ, ਗੁਰਨਾਮ ਸਿੰਘ, ਕੰਵਲਜੀਤ ਸਿੰਘ, ਸਤਿੰਦਰ ਸਿੰਘ, ਰਜੇਸ਼ ਕੁਮਾਰ, ਤਨਵੀਰ ਸਿੰਘ, ਸੰਜੀਵ ਕੁਮਾਰ, ਹਰਪ੍ਰੀਤ ਸਿੰਘ, ਸਰਬਜੀਤ ਸਿੰਘ, ਅਮਰਦੀਪ ਸਿੰਘ, ਮਨਿੰਦਰ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਿਰ ਸਨ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media