ਬਠਿੰਡਾ, 25 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਰਾਸ਼ਟਰੀ ਵੋਟਰ ਦਿਵਸ ਮੌਕੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਡਾ. ਤੇਜਵੰਤ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ ਤਹਿਤ ਸੂੰਹ ਚੁੱਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਿਲ ਸਰਜਨ ਡਾ. ਐਸ.ਕੇ. ਰਾਜਕੁਮਾਰ ਨੇ ਸਾਰਿਆ ਨੂੰ ਸੂੰਹ ਚੁੱਕਾਈ ਕਿ ਉਹ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਣ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ ਆਪਣੀ ਵੋਟ ਬਣਵਾਉਣਗੇ ਅਤੇ ਅਪਣੇ ਵੋਟ ਦੇ ਅਧਿਕਾਰ ਦਾ ਨਿਡਰ ਹੋ ਕੇ ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਲਾਲਚ ਦੇ ਪ੍ਰਭਾਵ ਤੋ ਬਿਨਾਂ ਇਸਤੇਮਾਲ ਕਰਨਗੇ।ਇਸ ਮੌਕੇ ਜਿਲਾ ਟੀਕਾਕਰਣ ਅਫਸਰ ਡਾ. ਰਾਕੇਸ਼ ਗੋਇਲ, ਡੀ.ਐਫ.ਪੀ.ਓ ਡਾ. ਰਵਨਜੀਤ ਕੌਰ ਬਰਾੜ, ਜਿਲਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ ਨੇ ਵੀ ਸੰਬੋਧਿਤ ਕੀਤਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media