Friday, October 16, 2026

ਇੰਟਰਨੈਸ਼ਨਲ ਪੰਥਕ ਦਲ ਵੱਲੋਂ ਵਿਰਸਾ ਸੰਭਾਲ ਗੁਰਮਤਿ ਸਮਾਗਮ ਕਰਵਾਏ ਗਏ

ਤਲਵੰਡੀ ਸਾਬੋ, 25 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਰਸਾ ਸੰਭਾਲ ਗੁਰਮਤਿ ਸਮਾਗਮ ਗੁਰਦੁਆਰਾ ਰਾਮਸਰ ਸਾਹਿਬ ਪਿੰਡ ਸੰਦੋਹਾ ਜਿਲ੍ਹਾ ਬਠਿੰਡਾ (ਪੰਜਾਬ) ਵਿਖੇ ਆਯੋਜਿਤ ਕੀਤੇ ਗਏ।ਅਤਿ ਦੀ ਸਰਦੀ ਅਤੇ ਧੁੰਦ ਦਾ ਮੌਸਮ ਹੋਣ ਦੇ ਬਾਵਜੂਦ ਸੈਂਕੜੇ ਸੰਗਤਾਂ ਨੇ ਦੇਰ ਰਾਤ ਤੱਕ ਬੜੀ ਸ਼ਰਧਾ ਭਾਵਨਾ ਸਹਿਤ ਹਾਜ਼ਰੀ ਭਰੀ।ਇੰਟਰਨੈਸ਼ਨਲ ਪੰਥਕ ਦਲ ਵੱਲੋਂ ਧਰਮ ਪ੍ਰਚਾਰ ਲਹਿਰ ਵਿਚ ਤਨਦੇਹੀ ਨਾਲ ਸੇਵਾ ਨਿਭਾਅ ਰਹੇ ਨੌਜਵਾਨ ਸਿੱਖ ਪ੍ਰਚਾਰਕ ਗਿਆਨੀ ਰਾਜਪਾਲ ਸਿੰਘ ਖਾਲਸਾ ਨੇ ਗੁਰਮਤਿ ਵਿਚਾਰਾਂ ਸਹਿਤ ਸੰਗਤਾਂ ਨੂੰ ਗੁਰੂ ਨਾਲ ਜੋੜਨ ਦੀ ਕੋਸ਼ਿਸ਼ ਹਿਤ ਅੰਮ੍ਰਿਤ ਛਕਣ, ਸਿੰਘ ਸਜਣ ਅਤੇ ਨਸ਼ਿਆਂ ਤੋਂ ਰਹਿਤ ਹੋਣ ਲਈ ਸੰਗਤਾਂ ਨੂੰ ਪ੍ਰੇਰਨਾ ਕੀਤੀ। ਗੁਰਮਤਿ ਸਵਾਲ ਜਵਾਬ ਮੁਕਾਬਲੇ ਵਿਚ ਗੁਰਲਾਲ ਸਿੰਘ, ਅਕਵਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ ਨੇ ਪਹਿਲੇ ਤਿੰਨ ਦਰਜੇ ਪ੍ਰਾਪਤ ਕੀਤੇ। ਬੱਚਿਆਂ ਦਾ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਗਿਆ।ਉਪਰੰਤ ਮੌਜੂਦਾ ਸਮੇਂ ਦੇ ਸਿੱਖ ਇਤਿਹਾਸ ਨੂੰ ਪੇਸ਼ ਕਰਦੀ ਧਾਰਮਿਕ ਫਿਲਮ ‘ਕੌਮ ਦੇ ਹੀਰੇ’ ਦਿਖਾਈ ਗਈ।ਗਿਆਨੀ ਰਾਜਪਾਲ ਸਿੰਘ ਖ਼ਾਲਸਾ ਵੱਲੋਂ ਧਰਮ ਪ੍ਰਚਾਰ ਲਈ ਨਿਭਾਈ ਜਾ ਰਹੀ ਸੇਵਾ ਦੀ ਭਰਪੂਰ ਸ਼ਲਾਘਾ ਕਰਦਿਆਂ ਭਾਈ ਜਸਵੀਰ ਸਿੰਘ, ਦਰਸ਼ਨ ਸਿੰਘ, ਤੇਜਿੰਦਰ ਸਿੰਘ, ਸੋਨੀ ਸਿੰਘ ਮਾਨ, ਸੁਖਪਾਲ ਸਿੰਘ ਢਿੱਲੋਂ, ਗੁਰੂ ਨਾਨਕ ਦੇਵ ਕਲੱਬ ਸੰਦੋਹਾ ਦੇ ਅਹੁਦੇਦਾਰਾਂ ਗੱਗੂ ਸ਼ਰਮਾ ਸਰਪ੍ਰਸਤ, ਪ੍ਰਧਾਨ ਮੰਗਾ ਸਿੰਘ, ਕਾਕਾ ਸਿੰਘ, ਗੁਰਮੇਲ ਸਿੰਘ, ਪਵਿੱਤਰ ਸਿੰਘ ਮਾਨ ਅਤੇ ਗ੍ਰੰਥੀ ਭਾਈ ਕੁਲਦੀਪ ਸਿੰਘ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply