Thursday, April 23, 2026

ਡੀ.ਏ.ਵੀ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ

PPN2501201512

ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ)- 26 ਜਨਵਰੀ 1950 ਨੂੰ ਭਾਰਤ ਗਣਤੰਤਰ ਦੇਸ਼ ਘੋਸ਼ਿਤ ਕੀਤਾ ਗਿਆ । ਇਹ ਦਿਨ ਸਾਨੂੰ ਸਾਡੀਆਂ ਸੰਸਕ੍ਰਿਤਕ ਭਿੰਨਤਾਵਾਂ ਪ੍ਰਤੀ ਆਦਰ ਸਤਿਕਾਰ ਨਾਲ ਗਰਵਿਤ ਕਰਵਾਉਂਦਾ ਹੈ। ਇਸ ਦਿਨ ਸਾਰੇ ਭਾਰਤ ਵਾਸੀ ਆਜ਼ਾਦੀ ਗੁਲਾਟੀਆਂ ਪ੍ਰਤੀ ਸ਼ਰਧਾ ਦੇ ਫੁੱਲ ਅਰਪਿਤ ਕਰਦੇ ਹਨ। ਇਸ ਮੌਕੇ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਰੰਗਾਸ਼ਰੰਗ ਪ੍ਰੋਗਰਾਮ ਪੇਸ਼ ਕੀਤੇ।ਬੱਚਿਆਂ ਨੇ ਦੇਸ਼ ਦੀਆਂ ਮਹਾਨ ਸਖ਼ਸ਼ੀਅਤਾਂ ਦਾ ਰੂਪ ਧਾਰ ਕੇ ਉਨ੍ਹਾਂ ਨੂੰ ਸਲਾਮ ਕੀਤਾ।
ਇਸ ਸਮੇਂ ਦੌਰਾਨ ਦੇਸ਼ ਵਿੱਚ ਬਹੁਤ ਸਾਰੇ ਉਤਾਰ ਝੜਾਅ ਆਏ ਜਿਵੇਂ ਗਰੀਬੀ, ਸਮਾਜਿਕ ਬੁਰਾਈਆਂ, ਭ੍ਰਿਸ਼ਟਾਚਾਰ ਵਰਗੀਆਂ ਬੁਰਾਈਆਂ ਨਾਲ ਦੇਸ਼ਵਾਸੀ ਬੜੀ ਬਹਾਦਰੀ ਨਾਲ ਮੁਕਾਬਲਾ ਕਰਦੇ ਰਹੇ ਤੇ ਸਕੂਲ ਦੇ ਸਭ ਵਿਦਿਆਰਥੀਆਂ ਨੇ ਇਨ੍ਹਾਂ ਸਭ ਬੁਰਾਈਆਂ ਨੂੰ ਦੂਰ ਕਰਨ ਅਤੇ ਮੇਕਸ਼ਇਨਸ਼ਇੰਡੀਆ ਦੇ ਸੁਪਨੇ ਨੂੰ ਸੱਚ ਕਰਕੇ ਵਿਖਾਉਣ ਦੀ ਕਸਮ ਖਾਧੀ। ਇਸ ਮੌਕੇ ਤੇ ਡਾ. ਨੀਲਮ ਕਾਮਰਾ ਖੇਤਰੀ ਨਿਰਦੇਸ਼ਕ ਪੰਜਾਬ ਜ਼ੋਨ ਏ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ, ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਗੁਲਾਟੀਆਂ ਨੂੰ ਸਲਾਮ ਕੀਤੀ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਸਖ਼ਤ ਮਿਹਨਤ ਨਾਲ ਸੰਸਾਰ ਦੇ ਨਕਸ਼ੇ ਉਤੇ ਸੁਨਹਿਰੀ ਅੱਖਰਾਂ ਵਿੱਚ ਅੰਕਿਤ ਰਹਿਣ ਲਈ ਕਿਹਾ।

Check Also

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …

Leave a Reply