Thursday, April 23, 2026

ਮਜੀਠੀਆ ਨੇ ਬੈਕਫਿੰਕੋ ਦੇ ਨਵਨਿਯੁੱਕਤ ਡਾਇਰੈਕਟਰ ਐਡਵੋਕੇਟ ਸਿਆਲੀ ਨੂੰ ਦਿੱਤਾ ਥਾਪੜਾ

PPN2501201518

ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ)- ਅੱਜ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਜਿਥੇ ਬੈਕਫਿੰਕੋ ਦੇ ਨਵਨਿਯੁਕਤ ਡਾਇਰੈਕਟਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੂੰ ਥਾਪੜਾ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ, ਉਥੇ ਹੀ ਉਨ੍ਹਾਂ ਨੇ ਐਡਵੋਕੇਟ ਸਿਆਲੀ ਨੂੰ ਪੱਛੜੀਆਂ ਸ਼੍ਰੇਣੀਆਂ ਦੇ ਹਿੱਤਾਂ ਲਈ ਸਖ਼ਤ ਮਿਹਨਤ ਕਰਦਿਆਂ ਉਨ੍ਹਾਂ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਜਾਣ ਲਈ ਮੋਹਰੀ ਰੋਲ ਅਦਾ ਕਰਨ ਨੂੰ ਕਿਹਾ। ਇਸ ਮੌਕੇ ਐਡਵੋਕੇਟ ਸਿਆਲੀ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਯੂਥ ਆਗੂ ਸ. ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ, ਪ੍ਰਜਾਪਤ ਬਰਾਦਰੀ ਦੇ ਉਘੇ ਆਗੂ ਸ. ਬਾਵਾ ਸਿੰਘ ਗੁਮਾਨਪੁਰਾ ਨੇ ਸ. ਮਜੀਠੀਆ ਨੂੰ ਸਨਮਾਨਿਤ ਕੀਤਾ।
ਐਡਵੋਕੇਟ ਸਿਆਲੀ ਨੂੰ ਸਨਮਾਨਿਤ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬ ਦੀ ਜਨਤਾ ਦੀ ਮੁਸ਼ਕਿਲ ਨੂੰ ਆਪਣੀ ਸਮਝਿਆ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਸਿਆਲੀ ‘ਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਪੱਛੜੀਆਂ ਸ਼੍ਰੇਣੀਆਂ ਦੇ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰੇਕ ਵਰਗ ਦੇ ਵਿਕਾਸ ਲਈ ਸਰਕਾਰ ਵੱਧ ਤੋਂ ਵੱਧ ਉਪਰਾਲੇ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਜੀਤ ਸਿੰਘ ਸਹੋਤਾ, ਐਡਵੋਕੇਟ ਸੁਖਮਨ ਰੰਧਾਵਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਢ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਡੂਰ ਸਾਹਿਬ ਆਦਿ ਹਾਜ਼ਰ ਸਨ।

Check Also

ਸਾਹਿਲਦੀਪ ਨੇ ਏਸ਼ੀਆ ਪੈਸਿਫਿਕ ਡੈਫ ਜੂਡੋ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨੇ ਦਾ ਤਗਮਾ

ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਸਕੂਲ ਫਾਰ ਦ ਡੈਫ ਦਾ ਹੋਣਹਾਰ …

Leave a Reply