Friday, November 22, 2024

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਵਤਾਰ ਧਾਰਨ ਦਾ ਪੁਰਬ 2 ਮਈ ਨੂੰ

PPN300421
ਅੰਮ੍ਰਿਤਸਰ, ਨਵੀਂ ਦਿੱਲੀ, 30  ਅਪ੍ਰੈਲ (ਅੰਮ੍ਰਿਤ ਲਾਲ ਮੰਨਣ)-  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਵਤਾਰ ਧਾਰਨ ਦਾ ਪੁਰਬ ਮਨਾਉਣ ਲਈ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਸ਼ੁਕਰਵਾਰ, 2 ਮਈ (19 ਵੈਸਾਖ ਸੰਮਤ ਨਾਨਕਸ਼ਾਹੀ, 546) ਸ਼ਾਮ ਰਹਿਰਾਸ ਸਾਹਿਬ ਦੇ ਪਾਠ ਤੋਂ ਉਪਰੰਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਦਿੰਦਿਆਂ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਰਹਿਰਾਸ ਸਾਹਿਬ ਦੇ ਪਾਠ ਤੋਂ ਉਪਰੰਤ ਭਾਈ ਅਜੀਤ ਸਿੰਘ ਮਨਜੀਤ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਸੀਸ ਗੰਜ ਸਾਹਿਬ), ਭਾਈ ਰਣਜੀਤ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਸੀਸ ਗੰਜ ਸਾਹਿਬ) ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਸੀਸ ਗੰਜ ਸਾਹਿਬ) ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।

Check Also

ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ

ਐਡਵੋਕੇਟ ਧਾਮੀ ਨੇ ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, …

Leave a Reply