Saturday, August 22, 2026

ਪੰਜਾਬ ਕਾਂਗਰਸ ਰਿਟਾਇਰਡ ਮੁਲਾਜ਼ਮ ਅਤੇ ਪੈਨਸ਼ਨਰਜ਼ ਵੈਲਫੇਅਰ ਸੈੱਲ ਦੀ ਮੀਟਿੰਗ ਹੋਈ

PPN2501201520

ਪੱਟੀ, 25 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ)- ਪੰਜਾਬ ਕਾਂਗਰਸ ਰਿਟਾਇਰਡ ਮੁਲਾਜ਼ਮ ਅਤੇ ਪੈਨਸ਼ਨਰਜ਼ ਵੈਲਫੇਅਰ ਸੈੱਲ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਹਰਦੀਪ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪ੍ਰਿੰਸੀਪਲ ਹਰਦੀਪ ਸਿੰਘ ਪੱਟੀ ਨੇ ਬੀਤੇ ਦਿਨੀਂ ਪੰਜਾਬ ਦੇ ਰਾਜਪਾਲ ਨਾਲ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਰਾਜਪਾਲ ਜੀ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦਾ ਮੈਡੀਕਲ ਭੱਤਾ ਰੈਗੂਲਰ ਮੁਲਾਜ਼ਮਾਂ ਨਾਲੋ ਦੁਗਣਾ ਕਰਨ, ਪਨਸਪ ਮੁਲਾਜ਼ਮਾਂ ਨੂੰ ਪੈਨਸ਼ਨਾਂ ਦੇਣ, ਰਹਿੰਦੀਆਂ ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਦੇਣ, ਛੇਵੇਂ ਪੇ ਕਮੀਸ਼ਨ ਦਾ ਗਠਨ ਕਰਨ, ਪੰਜਵੇ ਪੇ ਕਮੀਸ਼ਨ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਨ ਸਬੰਧੀ ਸਹਿਮਤੀ ਪ੍ਰਗਟਾਈ ਹੈ ਅਤੇ ਸਿਫਾਰਿਸ਼ ਹਿੱਤ ਮੰਗ ਪੱਤਰ ਸਰਕਾਰ ਨੂੰ ਭੇਜ ਦਿੱਤਾ। ਇਸ ਮੌਕੇ ਪੱਟੀ ਨੇ ਦੱਸਿਆ ਕਿ ਜੂਨ 2016 ਵਿੱਚ ਪੈਨਸ਼ਨਜ਼ ਦੀ ਸੁਬਾਈ ਕਾਨਫਰੰਸ ਕੀਤੀ ਜਾਣੀ ਹੈ, ਜਿਸ ਵਿੱਚ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ, ਜਨਰਲ ਸਕੱਤਰ ਇੰਦਰ ਸ਼ਰਮਾ, ਸੀਨੀ: ਮੀਤ ਪ੍ਰਧਾਨ ਬਲਵਿੰਦਰਪਾਲ ਸ਼ਰਮਾ, ਸੂਬਾ ਜਨਰਲ ਸਕੱਤਰ ਬਲਬੀਰ ਸਿੰਘ ਸੰਧੂ, ਸੂਬਾ ਮੀਤ ਪ੍ਰਧਾਨ ਅਮਰਜੀਤ ਸਿੰਘ ਦਾਖਾ ਅਤੇ ਗੁਰਦਿਆਲ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply