Saturday, August 22, 2026

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਦਿਵਸ ਮੌਕੇ ਵੋਟਰਾਂ ਨੂੰ ਪ੍ਰਣ ਕਰਵਾਇਆ

PPN2501201523

ਪਠਾਨਕੋਟ, 25 ਜਨਵਰੀ (ਪ.ਪ)- ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਪੱਧਰ ਦਾ 6ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਜਿਸ ਦੀ ਪ੍ਰਧਾਨਗੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤੀ ਅਤੇ ਵੋਟਰਾਂ ਨੂੰ ਵੋਟਰ ਪ੍ਰਣ ਕਰਵਾਇਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਵਰਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਨਰੇਸ਼ ਮਹਾਜਨ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮੇਟੀ, ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ(ਸ), ਜਰਨੈਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਰਜਿੰਦਰ ਸਿੰਘ ਤਹਿਸੀਲਦਾਰ ਚੋਣਾਂ, ਗੋਪਾਲ ਸ਼ਰਮਾ ਨਾਇਬ ਤਹਿਸੀਲਦਾਰ, ਸਰਬਜੀਤ ਸਿੰਘ ਕਾਨੂੰਗੋ, ਪ੍ਰਿਸ਼ੀਪਲ ਮਨਜੀਤ ਮਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ‘ਤੇ ਨਵੇਂ ਰਜਿਸਟਰ ਕੀਤੇ ਗਏ 18 ਤੋਂ 20 ਸਾਲ ਦੇ ਵੋਟਰਾਂ ਨੂੰ ਵੋਟਰ ਫੋਟੋ ਸ਼ਨਾਖਤੀ ਕਾਰਡ ਵੰਡਣ ਅਤੇ ਵੋਟਰ ਪ੍ਰਣ ਦਿਵਾਉਣ ਉਪਰੰਤ ਸੰਬੋਧਨ ਕਰਦਿਆ ਸਮੁੱਚੇ ਵੋਟਰਾਂ ਅਤੇ ਨਵੇਂ ਰਜਿਸਟਰਡ ਵੋਟਰਾਂ ਨੂੰ ਵਧਾਈ ਦਿੱਤੀ ਅਤੇ ਵੋਟਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵੋਟਰ ਸੂਚੀ ਦੀ ਸੁਧਾਈ ਦੌਰਾਨ ਸਭ ਤੋਂ ਚੰਗਾ ਕੰਮ ਕਰਨ ਵਾਲੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ., ਨੋਡਲ ਅਫ਼ਸਰ ਡਾ. ਵਨੀਤਾ ਲੈਕਚਰਾਰ ਅਤੇ ਬੀ.ਐਲ.ਓ ਸ਼੍ਰੀ ਵਿਸ਼ਵਾਦੀਪ ਨੂੰ ਨਕਦ ਇਨਾਮ, ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਸਟਾਫ਼ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਵੋਟਰ ਦਿਵਸ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ-ਕਾਲਜਾਂ ਵਿੱਚ ਕਰਵਾਏ ਭਾਸ਼ਣ, ਸਿਰਲੇਖ ਅਤੇ ਡਰਾਇੰਗ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ। ਉਨ੍ਹਾਂ ਨੇ ਅਪੀਲ ਕੀਤੀ ਕਿ ਜਿਹੜੇ ਵਿਅਕਤੀ 18 ਸਾਲ ਦੇ ਹੋ ਗਏ ਹਨ ਅਤੇ ਉਨ੍ਹਾਂ ਦੀ ਵੋਟ ਨਹੀਂ ਬਣੀ, ਉਹ ਵੀ ਆਪਣੀ ਵੋਟ ਬਣਾਉਣ। ਉਨ੍ਹਾਂ ਨਵੇਂ ਰਜਿਸਟਰਡ ਵੋਟਰਾਂ ਨੂੰ ਕਿਹਾ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply