ਅਕਾਲੀ ਸੱਤਾ ਪ੍ਰਾਪਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਭੁੱਲੇ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) -ਪੰਜਾਬ ਕਾਂਗਰਸ ਪਾਰਟੀ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਵਲੋ ਖਡੂਰ ਸਾਹਿਬ ਜ਼ਿਮਨੀ ਚੋਣ ਨਾ ਲੜਨਾ ਸਹੀ ਫੈਸਲਾ ਹੈ, ਉਨਾ੍ਹ ਨੇ ਕਿਹਾ ਕਿ ਪੰਜਾਬ ਵਿੱਚ ਬਰਗਾੜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਤੋਂ ਬਾਅਦ ਇਸ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਰੋਸ ਵਜੋ ਆਪਣੇ ਵਿਧਾਇਕ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹਨਾਂ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਸਰਕਾਰ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਨੁੰ ਲਮਕਾ ਦਿੱਤਾ ਤੇ ਹੁਣ ਤੱਕ ਵੀ ਦੋਸ਼ੀ ਫੜੇ ਨਹੀ ਗਏ ਹਨ ਤੇ ਸਰਕਾਰ ਨੇ ਜਾਣ ਬੁੱਝ ਕੇ ਮਸਲੇ ਨੁੰ ਪੇਚੀਦਾ ਕਰ ਦਿੱਤਾ ਜੋ ਅਤਿ ਨਿੰਦਣਯੋਗ ਹੈ, ਜਿਸ ਨਾਲ ਹਰ ਸਿੱਖ ਤੇ ਨਾਨਕ ਨਾਮਲੇਵਾ ਦਾ ਹਿਰਦਾ ਵਲੁੰਧਰਿਆ ਗਿਆ ਹੈ। ਅਜੇ ਵੀ ਹਰ ਸਿੱਖ ਦੇ ਮਨ ਵਿੱਚ ਰੋਸ ਹੈ ਤੇ ਇਸ ਕਰਕੇ ਹੀ ਕਾਂਗਰਸ ਦੇ ਵਿਧਾਇਕ ਸਿੱਕੀ ਵਲੋ ਅਸਤੀਫਾ ਦੇ ਦਿੱਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਦੂਜੇ ਪਾਸੇ ਪੰਥਕ ਆਗੂ ਕਹਾਉਣ ਵਾਲੇ ਅਕਾਲੀ ਦਲ ਦੇ ਲੀਡਰਾਂ ਨੁੰ ਇਸ ਗੱਲ ਦਾ ਕੋਈ ਪਛਤਾਵਾ ਨਹੀ ਹੈ ਅਤੇ ਪੰਜਾਬ ਦਾ ਉਪ ਮੁੱਖ ਮੰਤਰੀ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਨੁੰ ਚਿੱਤ ਕਰਨ ਦੇ ਦਮਗਜ਼ੇ ਮਾਰ ਰਿਹਾ ਹੈ। ਉਨਾਂ ਨੇ ਕਿਹਾ ਕਿ ਜੇ ਸੁਖਬੀਰ ਬਾਦਲ ਨੁੰ ਜ਼ਰਾ ਜਿੰਨਾ ਵੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਖਿਆਲ ਹੁੰਦਾ ਤਾਂ ਉਹ ਕਦੀ ਵੀ ਇਸ ਸੀਟ ਨੁੰ ਬਹੁਮੱਤ ਨਾਲ ਜਿੱਤਣ ਦੇ ਦਾਅਵੇ ਨਾ ਕਰਦਾ, ਉਹਨਾ ਨੇ ਕਿਹਾ ਕਿ ਕਾਂਗਰਸ ਪਾਰਟੀ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਚੋਣ ਨਾ ਲੜਨ ਦਾ ਫੈਸਲਾ ਕਰਕੇ ਆਪਣੇ ਸੱਚੇ ਸਿਖ ਹੋਣ ਤੇ ਪੰਜਾਬੀਆਂ ਪ੍ਰਤੀ ਸੰਜ਼ੀਦਾ ਹੋਣ ਦਾ ਪੁਖਤਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹਮੇਸ਼ਾਂ ਹੀ ਪੰਜਾਬ ਤੇ ਪੰਜਾਬੀਆਂ ਨਾਲ ਖੜੇ ਹਨ।
ਉਨ੍ਹਾਂ ਨੇ ਕਿਹਾ ਕਿ ਕੈਪਟਰਨ ਅਮਰਿੰਦਰ ਸਿੰਘ ਨੇ ਸ਼੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਦੇ ਰੋਸ ਵਜੋ ਲੋਕ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸਖਤ ਸਟੈਂਡ ਲੈਂਦੇ ਹੋਏ ਪੰਜਾਬ ਵਿਧਾਨ ਸਭਾ ਵਿੱਚ ਟਰਮੀਨੇਸ਼ਨ ਐਕਟ ਪਾਸ ਕਰਵਾ ਦਿੱਤਾ ਸੀ ।ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਕੋਲ ਅਜਿਹੇ ਕਰਬਾਨੀ ਕਰਨ ਵਾਲੇ ਲੀਡਰ ਨਹੀ ਹਨ ਤੇ ਨਾ ਹੀ ਕੋਈ ਅਕਾਲੀ ਰਮਨਜੀਤ ਸਿੰਘ ਸਿੱਕੀ ਵਾਂਗ ਕੁਰਬਾਨੀ ਕਰ ਸਕਦਾ ਹੈ। ਉਨਾ੍ਹ ਨੇ ਕਿਹਾ ਕਿ 2017 ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਬਨਣ ਵਾਲੀ ਕਾਂਗਰਸ ਦੀ ਸਰਕਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸੰਬੰਧ ਵਿੱਚ ਜਾਂਚ ਕਮਿਸ਼ਨ ਬਿਠਾ ਕੇ ਤੇ ਛੇਆਂ ਮਹੀਨਿਆ ਵਿੱਚ ਰਿਪੋਰਟ ਲੋਕਾਂ ਸਾਹਮਣੇ ਨਸ਼ਰ ਕਰ ਦੇਵੇਗੀ। ਉਨ੍ਹਾਂ ਨੇ ਕਿਹਾ ਕਿਹਾ ਕਿ ਇਕ ਸੀਟ ਜਿੱਣ ਨਾਲ ਕਾਂਗਰਸ ਨੂੰ ਕੋਈ ਲਾਭ ਹੋਣ ਵਾਲਾ ਨਹੀ ਹੈ।