Thursday, August 13, 2026

ਸ਼੍ਰੋਮਣੀ ਅਕਾਲੀ ਦਲ ਖਡੂਰ ਸਾਹਿਬ ਜ਼ਿਮਨੀ ਚੋਣ ਸ਼ਾਨ ਨਾਲ ਜਿੱਤਗਾ – ਕਾਹਲੋਂ

PPN2701201605ਬਟਾਲਾ, 28 ਜਨਵਰੀ (ਨਰਿੰਦਰ ਸਿੰਘ ਬਰਨਾਲ) – ਖਡੂਰ ਸਾਹਿਬ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਸ਼ਾਨ ਨਾਲ ਜਿੱਤੇਗਾ ਅਤੇ ਅਕਾਲੀ ਦਲ ਦੀ ਇਹ ਜਿੱਤ 2017 ‘ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੀ ਜਿੱਤ ਦਾ ਮੁੱਢ ਬੰਨੇਗੀ। ਇਹ ਪ੍ਰਗਟਾਵਾ ਸਾਬਕਾ ਸਪੀਕਰ ਤੇ ਸੀਨੀਅਰ ਅਕਾਲੀ ਆਗੂ ਸ. ਨਿਰਮਲ ਸਿੰਘ ਕਾਹਲੋਂ ਨੇ ਅੱਜ ਖਡੂਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ ਪੰਡੋਰੀ ਗੋਲਾ, ਭੁੱਲਰ, ਕਲੇਰ, ਪੰਡੋਰੀ ਤੇਜਾ ਸਿੰਘ ਵਾਲਾ ‘ਚ ਅਕਾਲੀ ਉਮੀਦਵਾਰ ਸ. ਰਵਿੰਦਰ ਸਿੰਘ ਬ੍ਰਹਮਪੁਰਾ ਦੇ ਹੱਕ ਭਰਵੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਕਾਹਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਰ ਵਰਗ ਦੀ ਭਲਾਈ ਬਹੁਤ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਹਨ ਅਤੇ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਰਾਜ ਨਿਰੰਤਰ ਤਰੱਕੀ ਦੀ ਰਾਹ ‘ਤੇ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਕੋਲ ਕੋਈ ਚੋਣ ਮੁੱਦਾ ਨਹੀਂ ਸੀ ਅਤੇ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਜ਼ਿਮਨੀ ਚੋਣ ‘ਚ ਆਪਣੀ ਹਾਰ ਸਪੱਸ਼ਟ ਦਿਖਾਈ ਦੇ ਰਹੀ ਸੀ, ਜਿਸ ਕਾਰਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਚੋਣ ਮੈਦਾਨ ਛੱਡ ਕੇ ਭੱਜ ਗਈਆਂ ਹਨ।
ਇਸ ਮੌਕੇ ਉਨ੍ਹਾਂ ਨਾਲ ਸਰਪੰਚ ਮਲਕੀਤ ਸਿੰਘ, ਸਰਪੰਚ ਬਲਦੇਵ ਸਿੰਘ, ਸ਼ਮਸ਼ੇਰ ਸਿੰਘ ਪ੍ਰਧਾਨ, ਸੂਬੇਦਾਰ ਮੂਲਾ ਸਿੰਘ, ਧੰਨਵੰੰਤ ਸਿੰਘ, ਚਰਨ ਸਿੰਘ, ਹਰਦੇਵ ਸਿੰਘ, ਮੇਜਰ ਸਿੰਘ, ਦਲਬੀਰ ਸਿੰਘ, ਗੁਰਜੀਤ ਸਿੰਘ ਲਾਡੀ, ਹਰਦੇਵ ਸਿੰਘ ਸਾਬਕਾ ਸਰਪੰਚ, ਡਾ. ਬਲਵਿੰਦਰ ਸਿੰਘ, ਡਾ. ਅਵਤਾਰ ਸਿੰਘ, ਨੰਬਰਦਾਰ ਸੰਤੋਖ ਸਿੰਘ, ਪਰਮਜੀਤ ਸਿੰਘ ਤੋ ਇਲਾਵਾ ਵੱਡੀ ਗਿਣਤੀ ‘ਚ ਪਾਰਟੀ ਵਰਕਰ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply