Saturday, April 11, 2026

ਯੂਨੀਵਰਸਿਟੀ ਕੈਂਪਸ ਵਿਖੇ ਵੀ.ਸੀ ਅਜਾਇਬ ਸਿੰਘ ਬਰਾੜ ਨੇ ਲਹਿਰਾਇਆ ਕੌਮੀ ਝੰਡਾ

PPN2701201618

ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 67ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਯੂਨੀਵਰਸਿਟੀ ਦੇ ਗੈਸਟ ਹਾਊਸ ਲਾਅਨਜ਼ ਵਿਖੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ‘ਤੇ ਵੱਡੀ ਗਿਣਤੀ ਵਿਚ ਯੂਨੀਵਰਸਿਟੀ ਦੇ ਟੀਚਿੰਗ, ਨਾਨ ਟੀਚਿੰਗ ਅਧਿਕਾਰੀ,ਕਰਮਚਾਰੀ ਵਿਦਿਆਰਥੀ ਅਤੇ ਕੈਂਪਸ ਦੇ ਵਸਨੀਕ ਹਾਜ਼ਰ ਸਨ। ਇਸ ਮੌਕੇ ‘ਤੇ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਡਾ. ਗੁਰਪ੍ਰੀਤ ਕੌਰ, ਮੁਖੀ ਸੰਗੀਤ ਵਿਭਾਗ ਦੀ ਅਗਵਾਈ ਹੇਠ ਦੇਸ਼ ਪਿਆਰ ਦੇ ਗੀਤ ਪੇਸ਼ ਕੀਤੇ।ਡੀਨ, ਅਕਾਦਮਿਕ ਮਾਮਲੇ, ਪ੍ਰੋ. ਪਰਮਜੀਤ ਸਿੰਘ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ ਜਦੋਂਕਿ ਯੂਨੀਵਰਸਿਟੀ ਦੇ ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਡਾਇਰੈਕਟਰ, ਯੁਵਕ ਭਲਾਈ, ਡਾ. ਜਗਜੀਤ ਕੌਰ ਨੇ ਇਸ ਮੌਕੇ ਮੰਚ ਸੰਚਾਲਨ ਕੀਤਾ।ਪ੍ਰੋਫੈਸਰ ਬਰਾੜ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਨੇ ਅਜਾਦੀ ਤੋਂ ਬਾਅਦ ਹਰ ਖੇਤਰ ਵਿਚ ਤਰੱਕੀ ਕੀਤੀ ਹੈ ਪਰ ਵਿਕਸਿਤ ਦੇਸ਼ਾਂ ਦੇ ਮੁਕਾਬਲੇ ਹਾਲੇ ਵੀ ਬਹੁਤ ਕੁੱਝ ਕੀਤਾ ਜਾਣਾ ਬਾਕੀ ਹੈ ਤਾਂ ਜੋ ਵਿਸ਼ਵ ਦਾ ਮੁਕਾਬਲਾ ਕਰ ਸਕੀਏ। ਉਨ੍ਹਾਂ ਕਿਹਾ ਕਿ ਉਚੇਰੀ ਸਿਖਿਆ ਦੇ ਖੇਤਰ ਵਿਚ ਭਾਵੇਂ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਗਿਣਤੀ ਵੱਧ ਗਈ ਹੈ ਪਰ ਕਿੱਤਾਮੁਖੀ ਮਿਆਰੀ ਸਿਖਿਆ ਨੂੰ ਉਤਸ਼ਾਹਿਤ ਕਰਨ ਦੀ ਹੋਰ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਿਖਿਆ ਅਦਾਰਿਆਂ ਦੀ ਵੱਧ ਰਹੀ ਗਿਣਤੀ ਦਾ ਵੀ ਸਾਨੂੰ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਖੇ ਛੇਤੀ ਹੀ ਟੀ.ਸੀ.ਐਸ. ਦੇ ਸਹਿਯੋਗ ਨਾਲ ਕੰਪਿਊਟਰ ਲੈਬ ਸਥਾਪਿਤ ਕੀਤੀ ਜਾਵੇਗੀ ਤਾਂ ਜੋ ਯੂਨੀਵਰਸਿਟੀ ਦਾ ਤਕਨੀਕੀ ਢਾਂਚਾ ਹੋਰ ਮਜਬੂਤ ਹੋ ਸਕੇ ਅਤੇ ਵਿਦਿਆਰਥੀਆਂ ਨੂੰ ਰੋਜ਼ਗਾਰ ਵਾਸਤੇ ਵਧੇਰੇ ਤਿਆਰ ਕੀਤਾ ਜਾ ਸਕੇ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਨ ਅਤੇ ਅਧਿਆਪਕ-ਵਿਦਿਆਰਥੀ ਰਿਸ਼ਤਾ ਹੋਰ ਮਜਬੂਤ ਕਰਨ। ਉਨਾਂ੍ਹ ਕਿਹਾ ਕਿ ਅਧਿਆਪਕਾਂ ਨੂੰ ਕਲਾਸਰੂਮ ਦੇ ਗਿਆਨ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਰਵਪੱਖੀ ਬਨਾਉਣ ਲਈ ਹੋਰ ਗਿਆਨ ਵੀ ਦੇਣਾ ਚਾਹੀਦਾ ਹੈ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply