Tuesday, September 29, 2026

ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਰਿਹਾ ਫਿੱਕਾ ਪੱਟੀ ‘ਚ ਸਰਕਾਰੀ ਪੱਧਰ ‘ਤੇ ਮਨਾਇਆ ਗਣਤੰਤਰ ਦਿਵਸ

ਕਵਰੇਜ ਕਰਨ ਗਏ ਪੱਤਰਕਾਰਾਂ ਨੂੰ ਵੀ ਕੀਤਾ ਅਣਗੌਲਿਆ

PPN2701201622

ਪੱਟੀ, 27 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਪੱਟੀ ਵਿਖੇ ਸਰਕਾਰੀ ਪੱਧਰ ‘ਤੇ ਗਣਤੰਤਰ ਦਿਵਸ ਸਮਾਗਮ ਸਰਕਾਰੀ ਸੀਨੀ: ਸੈਕੰ: ਸਕੂਲ ਪੱਟੀ ਦੀ ਗਰਾਉਂਡ ਵਿਖੇ ਮਨਾਇਆ ਗਿਆ।ਜਿਸ ਵਿੱਚ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧਾਂ ਵਿੱਚ ਲਾਪ੍ਰਵਾਹੀ ਵਰਤਨ ਕਾਰਨ ਸਮਾਗਮ ਫਿੱਕਾ ਹੀ ਰਿਹਾ।ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਮਨਦੀਪ ਸਿੰਘ ਭੱਟੀ ਐਸ.ਡੀ.ਐਮ ਪੱਟੀ ਵੱਲੋਂ ਅਦਾ ਕੀਤੀ ਗਈ।ਸਮਾਗਮ ਦੌਰਾਨ ਜਿੱਥੇ ਸਕੂਲਾਂ ਦੇ ਬੱਚਿਆਂ ਵੱਲੋਂ ਗਿੱਧਾ, ਭੰਗੜਾ, ਕੋਰੀਓਗ੍ਰਾਫੀ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਪੇਸ਼ ਕੀਤੇ ਗਏ ਉੱਥੇ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਕਈ ਸਕੂਲਾਂ ਦੇ ਨਿੱਕੇ-ਨਿੱਕੇ ਬੱਚਿਆਂ ਨੂੰ ਠੰਡ ਵਿੱਚ ਘਾਹ ਉੱਪਰ ਬੈਠਣ ਲਈ ਮਜਬੂਰ ਹੋਣਾ ਪਿਆ। ਪ੍ਰੋਗਰਾਮ ਦੀ ਕਵਰੇਜ ਕਰਨ ਲਈ ਜਦੋਂ ਪੱਤਰਕਾਰਾਂ ਦੀ ਟੀਮ ਪਹੁੰਚੀ ਤਾਂ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਤੁਰੰਤ ਬੱਚਿਆਂ ਨੂੰ ਟਾਟਾਂ ‘ਤੇ ਬਿਠਾਇਆ ਗਿਆ ਜਦੋਂਕਿ ਪੰਡਾਲ ਵਿੱਚ ਜਿਆਦਾਤਰ ਕੁਰਸੀਆਂ ਖਾਲੀ ਹੀ ਪਈਆਂ ਰਹੀਆਂ। ਸਮਾਗਮ ਮੌਕੇ ਅਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਅੰਗਹੀਣਾਂ ਨੂੰ ਟ੍ਰਾਈ ਸਾਇਕਲ ਵੀ ਵੰਡੇ ਗਏ, ਉੱਥੇ ਸਮਾਗਮ ਦੀ ਕਵਰੇਜ਼ ਕਰਨ ਲਈ ਗਏੇ ਪੱਤਰਕਾਰਾਂ ਦੀ ਕੋਈ ਪੁੱਛਗਿੱਛ ਨਾ ਹੋਣ ‘ਤੇ ਮਜ਼ਬੂਰਨ ਉਨ੍ਹਾਂ ਨੂੰ ਸਟੇਜ ਦੀਆਂ ਪੌੜੀਆਂ ਵਿੱਚ ਬੈਠ ਕੇ ਹੀ ਪ੍ਰੋਗਰਾਮ ਦੀ ਕਵਰੇਜ ਕਰਨੀ ਪਈ। ਇਸ ਮੌਕੇ ਚੰਡੀਗੜ੍ਹ ਪੰਜਾਬ ਯੂਨੀਅਨ ਆਫ ਜਰਨਲਿਸਟ ਤਹਿਸੀਲ ਪੱਟੀ ਦੇ ਪ੍ਰਧਾਨ ਅਜੀਤ ਸਿੰਘ ਨੇ ਕਿਹਾ ਕਿ ਲੋਕਤੰਤਰ ਦਾ ਚੌਥਾ ਥੰਮ ਮੰਨੇ ਜਾਂਦੇ ਪੱਤਰਕਾਰਾ ਭਾੲਚਾਰੇ ਨਾਲ ਗਣਤੰਤਰ ਦਿਵਸ ਜਾਂ ਅਜ਼ਾਦੀ ਦਿਹਾੜੇ ਮੌਕੇ ਇਸ ਤਰ੍ਹਾਂ ਦਾ ਵਿਹਾਰ ਕਰਨਾ ਪ੍ਰਸ਼ਾਸਨ ਦੀ ਨਲਾਇਕੀ ਹੈ। ਮਜਬੂਰਨ ਪੱਤਰਕਾਰ ਭਾਈਚਾਰੇ ਨੂੰ ਅੱਗੇ ਤੋਂ ਇਸ ਤਰ੍ਹਾਂ ਦੇ ਪ੍ਰੋਗਰਾਮਾ ਦਾ ਬਾਈਕਾਟ ਕਰਨ ਪਵੇਗਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply