Thursday, September 3, 2026

ਐਵਲਿਨ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਐਟ ਹੋਮ’ ਸਮਾਗਮ ਦਾ ਆਯੋਜਨ ਕੀਤਾ ਗਿਆ

PPN2701201627

ਪਠਾਨਕੋਟ, 27 ਜਨਵਰੀ (ਪ.ਪ ) – 67ਵੇਂ ਗਣਤੰਤਰ ਦਿਵਸ ਦੇ ਸਬੰਧ ਵਿੱਚ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਦੀ ਪ੍ਰਧਾਨਗੀ ਹੇਠ ਸਥਾਨਕ ਐਵਲਿਨ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਐਟ ਹੋਮ’ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ, ਆਰ.ਕੇ. ਬਖਸੀ ਐਸ.ਐਸ.ਪੀ. ਪਠਾਨਕੋਟ, ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ, ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ), ਜਰਨੈਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਟਰੀ), ਅਰੁਣ ਕੁਮਾਰ ਸਹਾਇਕ ਸਿੱਖਿਆ ਅਫ਼ਸਰ (ਖੇਡਾਂ), ਭਜਨ ਦਾਸ, ਪਤਵੰਤੇ ਸ਼ਹਿਰੀ, ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਨੁੰਮਾਇਦੇ, ਜ਼ਿਲ੍ਹਾ ਅਧਿਕਾਰੀ ਅਤੇ ਵੱਖ-ਵੱਖ ਸਕੂਲਾਂ ਦੇ ਬੱਚੇ ਹਾਜ਼ਰ ਸਨ।
ਸ਼੍ਰੀ ਅਸ਼ਵਨੀ ਸ਼ਰਮਾ ਨੇ ਇਸ ਮੌਕੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਜੇ ਵੀ ਬਹੁਤ ਕੁੱਝ ਕਰਨ ਦੀ ਲੋੜ ਹੈ। ਉਨ੍ਹਾਂ ਨੇ ਪਠਾਨਕੋਟ ਏਅਰਬੇਸ ਹਮਲੇ ਦੌਰਾਨ ਅੱਤਵਾਦੀਆਂ ਦਾ ਮੁਕਾਬਲਾ ਕਰਦੇ ਸ਼ਹੀਦ ਹੋਏ ਵੱਖ ਵੱਖ ਫੋਰਸਾਂ ਦੇ ਜਵਾਨਾਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਲਈ ਸਾਰਿਆਂ ਦੇ ਸਹਿਯੋਗ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਸਵੱਛ ਅਭਿਆਨ, ਜਨ ਧਨ ਯੋਜਨਾ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਆਦਿ ਦੇ ਜੋ ਨਾਅਰੇ ਦੇਸ਼ ਨੂੰ ਦਿੱਤੇ ਹਨ, ਇੰਨ੍ਹਾਂ ਨੇ ਸਾਰੇ ਦੇਸ਼ ਦੀ ਸੋਚ ਨੂੰ ਬਦਲ ਕੇ ਰੱਖ ਦਿੱਤਾ ਹੈ। ਇਨ੍ਹਾਂ ਤੋਂ ਸਾਨੂੰ ਸਭ ਨੂੰ ਸਿੱਖਿਆ ਲੈਣ ਦੀ ਜ਼ਰੂਰਤ ਹੈ ਅਤੇ ਜੇਕਰ ਇੰਨ੍ਹਾਂ ਨਾਅਰਿਆਂ ਉੱਪਰ ਅਸੀਂ ਸਾਰੇ ਅਮਲ ਕਰੀਏ ਤਾਂ ਦੇਸ਼ ਦੀ ਤਕਦੀਰ ਤੇ ਤਸਵੀਰ ਬਦਲ ਸਕਦੀ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਠਾਨਕੋਟ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ 215 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚੋਂ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਕਾਲੀ ਮਾਤਾ ਮੰਦਰ ਵਾਲੀ ਸੜਕ ਨੂੰ ਚੌੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ 46 ਕਰੋੜ ਰੁਪਏ ਖਰਚ ਕਰਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, 8.50 ਕਰੋੜ ਰੁਪਏ ਖਰਚ ਕਰਕੇ ਆਧੁਨਿਕ ਖੇਡ ਸਟੇਡੀਅਮ ਅਤੇ 12 ਕਰੋੜ ਰੁਪਏ ਖਰਚ ਕਰਕੇ ਸਰਕਾਰੀ ਕਾਲਜ ਪਠਾਨਕੋਟ ਦੀ ਉਸਾਰੀ ਜੰਗੀ ਪੱਧਰ ‘ਤੇ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਲੋੜਵੰਦ ਔਰਤਾਂ ਨੂੰ 8 ਸਿਲਾਈ ਮਸ਼ੀਨਾਂ ਵੰਡੀਆਂ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਅਤੇ ਸਮਾਜਿਕ ਕੁਰੀਤੀਆਂ ਨੂੰ ਦਰਸਾਉਾਂਦਾ੪ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਇਹ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਨੂੰ ਸ਼੍ਰੀ ਸ਼ਰਮਾ ਨੇ 15000 ਰੁਪਏ ਨਕਦ ਇਨਾਮ ਵਜੋਂ ਦਿੱਤੇ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply