Tuesday, April 7, 2026

ਸ਼੍ਰੀ ਅਨਿਲ ਜੋਸ਼ੀ ਨੇ 67ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਲਹਿਰਾਇਆ ਤਿਰੰਗਾ

PPN2701201628
ਪਠਾਨਕੋਟ, 26 ਜਨਵਰੀ (ਪ.ਪ) – ਸਥਾਨਿਕ ਆਈ.ਡੀ.ਐਸ.ਡੀ. ਸਕੂਲ ਦੀ ਗਰਾਉਂਡ ਵਿਖੇ 67ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਸ਼੍ਰੀ ਅਨਿਲ ਜੋਸ਼ੀ, ਸਥਾਨਕ ਸਰਕਾਰ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਉਨ੍ਹਾਂ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।
ਸ਼੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਨੇ ਇਸ ਮੌਕੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦੇਸ਼ ਦੀ ਖੁਸ਼ਹਾਲੀ ਵਿੱਚ ਵੱਡਮੁਲਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਦੀਨਾਨਗਰ ਅਤੇ ਪਠਾਨਕੋਟ ਵਿਖੇ ਹੋਏ ਆਤੰਕੀ ਹਮਲੇ ਦਾ ਮੁਕਾਬਲੇ ਕਰਦੇ ਹੋਏ ਸ਼ਹੀਦ ਹੋਏ ਵੱਖ ਵੱਖ ਫੋਰਸਾਂ ਦੇ ਨੌਜਵਾਨਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ। ਉਨ੍ਹਾਂ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿਛਲੇ ਨੋ ਸਾਲਾਂ ਦੌਰਾਨ ਕੀਤੀਆਂ ਗਈਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਕਿਹਾ ਕਿ ਸਰਕਾਰ ਨੇ ਹਰ ਵਰਗ ਦੇ ਲੋਕਾਂ ਦਾ ਜੀਵਨ ਮਿਆਰ ਉੱਚਾ ਚੁੱਕਣ ਲਈ ਅਹਿਮ ਯੋਜਨਾਵਾਂ ਬਣਾ ਕੇ ਉਨ੍ਹਾਂ ਨੂੰ ਲਾਗੂ ਕੀਤਾ ਹੈ ਅਤੇ ਪੰਜਾਬ ਦਾ ਸਮੁੱਚਾ ਵਿਕਾਸ ਕੀਤਾ ਹੈ।
ਸ਼੍ਰੀ ਜੋਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ 100 ਪ੍ਰਤੀਸ਼ਤ ਵਿਕਾਸ ਲਈ 6000 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਜਿਸ ਵਿਚੋਂ 215 ਕਰੋੜ ਰੁਪਏ ਪਠਾਨਕੋਟ ਸ਼ਹਿਰ ਦੇ ਸਰਵਪੱਖੀ ਵਿਕਾਸ ‘ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਦੀਆਂ ਪ੍ਰਮੁੱਖ ਸੜਕਾਂ ਨੂੰ ਚਾਰ ਤੇ ਛੇ ਮਾਰਗੀ ਬਣਾਉਣ ਲਈ 20000 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਸਵੱਛ ਭਾਰਤ ਮੁਹਿੰਮ ਤਹਿਤ ਪੰਜਾਬ ਨੂੰ ਸਾਫ਼ ਸੁਥਰਾ ਰੱਖਣ ਲਈ 8 ਕਲਸਟਰਾਂ ਵਿੱਚ ਵੰਡ ਕੇ ਸਾਇਲਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ 250 ਰੁਪਏ ਤੋਂ ਵੱਧਾ ਕੇ 500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ ਅਤੇ ਮਾਈ ਭਾਗੋ ਸਕੀਮ ਤਹਿਤ ਗਿਆਰਵੀਂ ਅਤੇ ਬਾਰਵੀਂ ਜਮਾਤ ਵਿੱਚ ਪੜ੍ਹ ਰਹੀਆਂ ਵਿਦਿਆਰਥੀਆਂ ਨੂੰ ਲੱਖਾਂ ਸਾਇਕਲ ਵੰਡੇ ਗਏ ਹਨ। ਉਨ੍ਹਾਂ ਨੇ ਇਸ ਮੌਕੇ ‘ਤੇ ਆਜ਼ਾਦੀ ਘੁਲਾਟੀਆਂ, ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ, ਕਰਮਚਾਰੀਆਂ ਅਤੇ ਸਮਾਜ ਸੇਵਕਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਅਪੰਗ ਵਿਅਕਤੀਆਂ ਨੂੰ 9 ਟਰਾਈਸਾਈਕਲ ਅਤੇ ਲੋੜਵੰਦ ਔਰਤਾਂ ਨੂੰ 18 ਸਿਲਾਈ ਮਸ਼ੀਨਾਂ ਵੰਡੀਆਂ। ਇਸ ਮੌਕੇ ‘ਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸ਼ਾਨਦਾਰ ਪ੍ਰਭਾਵਸ਼ਾਲੀ ਸੱਭਿਆਚਾਰਕ ਪ੍ਰੋਗਰਾਮ, ਪੀ.ਟੀ. ਸ਼ੋਅ, ਕਰਾਟੇ ਸ਼ੋਅ ਪੇਸ਼ ਕੀਤਾ ਗਿਆ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਗਈਆਂ। ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ, ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ, ਆਰ.ਕੇ. ਬਖਸ਼ੀ ਐਸ.ਐਸ.ਪੀ. ਪਠਾਨਕੋਟ, ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ), ਸਤੀਸ਼ ਵਸ਼ਿਸ਼ਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਮਿਤ ਐਸ.ਡੀ.ਐਮ. ਪਠਾਨਕੋਟ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ, ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਪਤਵੰਤੇ ਸ਼ਹਿਰੀ ਤੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Check Also

ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ …

Leave a Reply