Monday, March 16, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਸਲਾਨਾ ਪ੍ਰੀਖਿਆ ਸਬੰਧੀ ਅਰਦਾਸ

PPN2701201632

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਲਾਨਾ ਪ੍ਰੀਖਿਆ ਵਿਚ ਸਫ਼ਲਤਾ ਲਈ ‘ਅਰਦਾਸ ਦਿਵਸ’ ਦਾ ਆਯੋਜਨ ਕੀਤਾ ਗਿਆ । ਇਸ ਸੰਬੰਧ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ । ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਗੁਰੂੁਚਰਨਾਂ ਵਿੱਚ ਹਾਜ਼ਰੀ ਲਵਾਈ ਗਈ ਅਤੇ ਵਿਦਿਆਰਥੀਆਂ ਦੀ ਆਉਣ ਵਾਲੀ ਪਰੀਖਿਆ ਵਿੱਚ ਸਫਲਤਾ ਲਈ ਅਰਦਾਸ ਕੀਤੀ ਗਈ । ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਆਉਣ ਵਾਲੀ ਪਰੀਖਿਆ ਦੀ ਤਿਆਰੀ ਪੂਰੀ ਲਗਨ ਅਤੇ ਮਿਹਨਤ ਨਾਲ ਕਰਨ ਲਈ ਕਿਹਾ । ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ ਚਰਨਜੀਤ ਸਿੰਘ ਚੱਢਾ ਨੇ ਵਿਦਿਆਰਥੀਆਂ ਨੂੰ ਪੂਰੀ ਇਕਾਗਰਤਾ, ਲਗਨ ਅਤੇ ਮਿਹਨਤ ਨਾਲ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ ।ਸਮਾਰੋਹ ਵਿੱਚ ਸਕੂਲ ਦੀਆਂ ਅਧਿਆਪਕਾਵਾਂ ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਪ੍ਰਭਜੋਤ ਕੌਰ, ਸ਼੍ਰੀਮਤੀ ਗੁਣਵੰਤ ਕੌਰ, ਸ਼੍ਰੀਮਤੀ ਜਸਵਿੰਦਰ ਕੌਰ ਅਤੇ ਸ਼੍ਰੀਮਤੀ ਰਵਿੰਦਰ ਕੌਰ ਨੂੰ ਉਹਨਾਂ ਦੇ ਵਿਦਿਆਰਥੀਆਂ ਵੱਲੋਂ ਪ੍ਰੀਖਿਆ ਵਿੱਚ ਉੱਚਤਮ ਅੰਕ ਹਾਸਲ ਕਰਨ ਲਈ ਸਨਮਾਨਿਤ ਕੀਤਾ ਗਿਆ ।
ਇਸ ਦੇ ਨਾਲ ਹੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ, ਹਰਜੀਤ ਸਿੰਘ ਚੱਢਾ, ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਮਨਮੋਹਨ ਸਿੰਘ ਦੁਆਰਾ ਮਾਨਵ ਸੰਸਾਧਨ ਵਿਕਾਸ ਮੰਤਰਾਲੇ ਵੱਲੋਂ ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਅਤੇ 22 ਹੋਰ ਅਧਿਆਪਕਾਂ ਨੂੰ ਉਹਨਾਂ ਵੱਲੋਂ ਵਧੀਆ ਕਾਰਗੁਜਾਰੀ ਦਿਖਾਉਣ ਲਈ ਭੇਜੇ ਗਏ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ । ਦਸਵੀਂ ਜਮਾਤ ਦੀ ਸਲਾਨਾ ਪਰੀਖਿਆ ਵਿੱਚ ਸੀ.ਜੀ.ਪੀ.ੲੁੇ 10 ਪ੍ਰਾਪਤ ਕਰਨ ਵਾਲੇ ਅਤੇ 12ਵੀਂ ਜਮਾਤ ਦੇ ਰਾਸ਼ਟਰੀ ਪੱਧਰ ਤੇ ਅਧਿਕਤਮ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਮਾਨਵ ਸੰਸਾਧਨ ਵਿਕਾਸ ਮੰਤਰਾਲੇ ਵੱਲੋਂ ਭੇਜੇ ਗਏ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ । ਸਮਾਰੋਹ ਦੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਆਉਣ ਵਾਲੀਆਂ ਪਰੀਖਿਆਵਾਂ ਵਿੱਚ ਸਕੂਲ ਦੀ ਸਫਲਤਾ ਲਈ ਕਾਮਨਾ ਕੀਤੀ ।ਇਸ ਸਮਾਰੋਹ ਵਿੱਚ ਡਾ: ਐਚ.ਐਸ. ਸੰਧੂ, ਡਾ: ਪਰਮਜੀਤ ਸਿੰਘ ਮਕੜ, ਸਕੂਲ ਦੀਆਂ ਮੁੱਖ ਅਧਿਆਪਕਾਵਾਂ ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਨਿਸ਼ਚਿੰਤ ਕੌਰ, ਸੁਪਰਵਾਈਜਰ ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਰਵਿੰਦਰ ਕੌਰ, ਸ਼੍ਰੀਮਤੀ ਮੰਜੂ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ, ਉਹਨਾਂ ਦੇ ਮਾਤਾੁਪਿਤਾ ਅਤੇ ਅਧਿਆਪਕ ਸਾਹਿਬਾਨ ਵੀ ਸ਼ਾਮਲ ਹੋਏ ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply