Friday, August 14, 2026

ਮਣੀਕਰਨ ਹਾਦਸੇ ਵਿੱਚ ਮਾਰੇ ਗਏ ਤੇ ਜ਼ਖਮੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਰਾਸ਼ੀ ਜਾਰੀ

Diljit Singh Bedi

ਅੰਮ੍ਰਿਤਸਰ, 27 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਚੰਡੀਗੜ੍ਹ ਤੋਂ ਛਪਦੀ ਪੰਜਾਬੀ ਦੀ ਇਕ ਅਖ਼ਬਾਰ ਵਿੱਚ ਛਪੀ ਖਬਰ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਹੈ ਕਿ ਮਣੀਕਰਨ ਲਾਗੇ ਪਾਰਬਤੀ ਨਦੀ ਵਿੱਚ ਡਿੱਗੀ ਬੱਸ ਦੇ ਮ੍ਰਿਤਕਾਂ, ਲਾਪਤਾ ਤੇ ਜ਼ਖਮੀਆਂ ਨੂੰ ਆਪਣੇ ਵਾਅਦੇ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤੀ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ। ਸ. ਬੇਦੀ ਨੇ ਕਿਹਾ ਕਿ ਜੁਲਾਈ ਮਹੀਨੇ ਵਿੱਚ ਮਣੀਕਰਨ ਵਿੱਚ ਵਾਪਰੀ ਇਸ ਮੰਦਭਾਗੀ ਘਟਨਾ ਦੌਰਾਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ 39 ਮ੍ਰਿਤਕਾਂ ਅਤੇ 4 ਲਾਪਤਾ ਦੇ ਪ੍ਰੀਵਾਰਾਂ ਨੂੰ 50000/-50000/- ਹਜ਼ਾਰ ਰੁਪਏ ਅਤੇ 21 ਜ਼ਖਮੀਆਂ ਨੂੰ 10000/-10000/- ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ।ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਦੇ ਮਤਾ ਨੰਬਰ 3362, ਮਿਤੀ 21-12-2015 ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ 64 ਪ੍ਰੀਵਾਰਾਂ ਵਿਚੋਂ ਹੁਣ ਤੱਕ ਜਿਨ੍ਹਾਂ ਦੀ ਪੜਤਾਲ ਹੋ ਚੁੱਕੀ ਹੈ ਉਨ੍ਹਾਂ ਨੂੰ 2360000/- ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਬਾਕੀ ਪ੍ਰੀਵਾਰਾਂ ਦੀ ਪੜਤਾਲ ਜਾਰੀ ਹੈ ਬਣਦੀ ਸਹਾਇਤਾ ਰਾਸ਼ੀ ਤਕਸੀਮ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਬਿਨਾ ਕਿਸੇ ਕਾਰਣ ਜਾਣੇ ਇਸ ਤਰ੍ਹਾਂ ਕਿਸੇ ਸੰਸਥਾ ਖਿਲਾਫ਼ ਭੰਡੀ-ਪ੍ਰਚਾਰ ਕਰਨਾ ਉਚਿੱਤ ਨਹੀਂ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਹੈ ਤੇ ਇਹ ਸੰਸਥਾ ਆਪਣੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਿਧਾਂਤ ਅਨੁਸਾਰ ਜਿੱਥੇ ਕਿਤੇ ਵੀ ਕੁਦਰਤੀ ਆਫ਼ਤ ਆਉਂਦੀ ਹੈ ਬਿਨਾ ਕਿਸੇ ਭੇਦ-ਭਾਵ ਦੇ ਸਭ ਤੋਂ ਮੋਹਰਲੀ ਕਤਾਰ ਵਿੱਚ ਜਾ ਕੇ ਮਨੁੱਖਤਾ ਦੀ ਸੇਵਾ ਕਰਨ ਵਿੱਚ ਤੱਤਪਰ ਰਹਿੰਦੀ ਹੈ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply