
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) – ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਦਾਂ ਸਹਿਤ ਮਨਾਇਆ ਗਿਆ।ਇਸ ਸਮੇਂ ਸਹਿਜ ਪਾਠ ਦਾ ਭੋਗ ਪਾਇਆ ਗਿਆ ਅਤੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਰਸਭਿੰਨਾ ਕੀਰਤਨ ਗਾਇਣ ਕੀਤਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀਆਂ ਭਾਈ ਗੁਰਿੰਦਰਪਾਲ ਸਿੰਘ ਤੇ ਭਾਈ ਗੁਰਪ੍ਰੀਤ ਸਿੰਘ ਨੇ ਕੀਰਤਨ ਦੀ ਹਾਜਰੀ ਭਰੀ।ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਕੋ-ਆਰਡੀਨੇਟਰ ਸੁਖਦੇਵ ਸਿੰਘ ਨੇ ਗੁਰੂ ਸਾਹਿਬਾਨ ਦੇ ਜੀਵਨ ਸੰਬੰਧੀ ਤੇ ਉਹਨਾਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਅਤੇ ਤਜਿੰਦਰ ਸਿੰਘ ਨੇ ਸੱਵਯੇ ਪੜੇ ।ਸਕੂਲਾਂ ਦੇ ਮੈਂਬਰ ਇੰਚਾਰਜ਼ਾਂ ਪ੍ਰਿਤਪਾਲ ਸਿੰਘ ਸੇਠੀ, ਗੁਰਿੰਦਰ ਸਿੰਘ ਚਾਵਲਾ ਤੇ ਸੁਰਜੀਤ ਸਿੰਘ ਤੇ ਚੀਫ਼ ਖਾਲਸਾ ਦੀਵਾਨ ਦੇ ਐਡੀਸ਼ਨਲ ਸੈਕੇਟਰੀ ਹਰਮਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।ਸਕੂਲ ਪਿ੍ਰੰਸੀਪਲ ਸ੍ਰੀਮਤੀ ਅਮਰਜੀਤ ਕੌਰ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ ।
Punjab Post Daily Online Newspaper & Print Media