
ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ)- ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ, ਸੁਖਬਿੰਦਰ ਸਿੰਘ ਸਰਕਾਰੀਆ ਐਮ ਐਲ ਏ, ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਹਰਪ੍ਰਤਾਪ ਸਿੰਘ ਅਜਨਾਲਾ ਸਾਬਕਾ ਵਿਧਾਇਕ, ਰਣਜੀਤ ਸਿੰਘ ਛੱਜਲਵੱਡੀ ਸਾਬਕਾ ਵਿਧਾਇਕ, ਸਵਿੰਦਰ ਸਿੰਘ ਕੱਥੂਨੰਗਲ ਸਾਬਕਾ ਐਮ ਐਲ ਏ, ਮੇਜਰ ਰਾਜਬੀਰ ਸਿੰਘ ਅਜਨਾਲਾ, ਏ ਡੀ ਸੀ ਜਸਵਿੰਦਰ ਸਿੰਘ ਰਮਦਾਸ ਅਤੇ ਤਰਸੇਮ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਖਡੂਰ ਸਾਹਿਬ ਜ਼ਿਮਨੀ ਚੋਣ ਦੇ ਬਾਈਕਾਟ ਦੇ ਫੈਸਲੇ ਨੂੰ ਸਹੀ ਕਰਾਰ ਦਿੱਤਾ ਹੈ। ਉਕਤ ਕਾਂਗਰਸੀਆਂ ਆਗੂਆਂ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਖਡੂਰ ਸਾਹਿਬ ਤੋਂ ਅਸਤੀਫਾ ਕਾਂਗਰਸੀ ਆਗੂ ਰਮਨਜੀਤ ਸਿੰਘ ਸਿੱਕੀ ਨੇ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵਿਰੋੋਧ ਵਿਚ ਦਿੱਤਾ ਸੀ ਤੇ ਇਸ ਦਾ ਵਿਰੋਧ ਜ਼ਿਮਨੀ ਚੋਣ ਦੌਰਾਨ ਜਾਰੀ ਰਹੇਗਾ। ਔਜਲਾ ਅਨੁਸਾਰ 2017 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਤੇ ਬੇਅਦਬੀ ਕਰਨ ਵਾਲਿਆਂ ਨੂੰ ਬੇਪਰਦ ਕਰੇਗੀ ਅਤੇ ਛੇ ਮਹੀਨਿਆਂ ਦੇ ਅੰਦਰ ਸ਼ਜਾ ਵੀ ਦਿਵਾਏਗੀ। ਉਨ੍ਹਾਂ ਕਿਹਾ ਕਿ ਇਹ ਸਾਜਿਸ਼ ਸz ਪ੍ਰਕਾਸ਼ ਸਿੰਘ ਬਾਦਲ ਦੀ ਹੈ ਤਾਂ ਜੋ ਅੰਦੋਲਨ ਕਰ ਰਹੇ ਲੋਕਾਂ ਦਾ ਧਿਆਨ ਦੁੂਜੇ ਪਾਸੇ ਕੀਤਾ ਜਾ ਸਕੇ। ਔਜਲਾ ਨੇ ਦੋਸ਼ ਲਾਇਆ ਕਿ ਸੀ ਬੀ ਆਈ ਦੁਆਰਾ ਕੀਤੀ ਜਾ ਰਹੀ ਜਾਂਚ ਜਾਣ ਬੁੱੱਝ ਕੇ ਮੱਠੀ ਰਫਤਾਰ ਨਾਲ ਹੋ ਰਹੀ ਹੈ। ਉਨ੍ਹਾਂ ਦਾਅਵੇ ਨਾਲ ਕਿਹਾ ਕਿ 2017 ਦੀਆਂ ਚੋਣਾਂ ਕਾਂਗਰਸ ਅਵੱਸ਼ ਜਿੱਤੇਗੀ ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਬਣੇਗੀ।
Punjab Post Daily Online Newspaper & Print Media