
ਸੰਦੌੜ, 28 ਜਨਵਰੀ (ਹਰਮਿੰਦਰ ਸਿੰਘ ਭੱਟ)- ਕਾਂਗਰਸ ਪਾਰਟੀ ਦੇ ਹਰੇਕ ਵਰਕਰ ਨੂੰ ਬਰਾਬਰ ਮਾਨ ਸਨਮਾਨ ਦੇ ਕੇ ਪਾਰਟੀ ਨੂੰ ਖ਼ੁਸ਼ੀ ਮਹਿਸੂਸ ਹੁੰਦੀ ਹੈ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਕਾਂਗਰਸ ਪਾਰਟੀ ਦੇਸ਼ ਦੀ ਸਭ ਤੋਂ ਮਜ਼ਬੂਤ ਪਾਰਟੀ ਹੈ ਜਿਸ ਦਾ ਕਾਰਨ ਪਾਰਟੀ ਵਰਕਰਾਂ ਵਿਚ ਏਕਤਾ ਅਤੇ ਦੇਸ਼ਵਾਸੀਆਂ ਦੀ ਸੇਵਾ ਭਾਵਨਾਵਾਂ ਨੂੰ ਦ੍ਰਿੜ੍ਹਤਾ ਨਾਲ ਨਿਭਾਉਣ ਦਾ ਕੀਤਾ ਪ੍ਰਣ ਤੇ ਪਰਪੱਕਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਬਲਾਕ-2 ਦੇ ਪ੍ਰਧਾਨ ਕੁਲਵਿੰਦਰ ਸਿੰਘ ਝੁਨੇਰ ਨੇ ਸਾਹਿਬ ਸੇਵਾ ਸੁਸਾਇਟੀ ਸੰਦੌੜ ਵਿਖੇ ਕੀਤਾ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਵਰਕਰਾਂ ਦੀ ਮਿਹਨਤ ਨੂੰ ਸਜਦਾ ਅਤੇ ਹੋਸਲੇ ਅਫਜਾਈ ਹਿੱਤ ਸੰਦੌੜ ਦਾਨਾ ਮੰਡੀ ਵਿਖੇ ਕਾਂਗਰਸ ਪਾਰਟੀ ਦੀ ਵਰਕਰ ਮੀਟਿੰਗ ਮਿਤੀ 31 ਜਨਵਰੀ ਨੂੰ ਮੈਡਮ ਰਜ਼ੀਆ ਸੁਲਤਾਨਾ ਦੀ ਅਗਵਾਈ ਹੇਠ ਆਯੋਜਿਤ ਕਰਵਾਈ ਜਾ ਰਹੀ ਹੈ ਇਸ ਅਹਿਮ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚ ਕੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਵਿਚਾਰ ਕਰਨਗੇ ਅਤੇ ਵਰਕਰਾਂ ਦੀਆਂ ਸਮੱਸਿਆਵਾਂ ਤੋਂ ਇਲਾਵਾ ਉਨ੍ਹਾਂ ਦੇ ਸਵਾਲਾਂ ਦੇ ਜੁਆਬ ਦੇਣਗੇ।
Punjab Post Daily Online Newspaper & Print Media