
ਨਵੀਂ ਦਿੱਲੀ, 28 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸਾਹਿਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਮਵਾਰ 1 ਫਰਵਰੀ ਨੂੰ ਸ਼ਾਮ 6 ਵਜੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਗੁਰਮਤਿ ਸਮਾਗਮ ਦੀ ਅਰੰਭਤਾ ਸ੍ਰੀ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਨਾਮ ਸਿੰਘ ਦੇ ਜੱਥੇ ਦੇ ਕੀਰਤਨ ਰਾਹੀਂ ਹੋਵਗੀ। ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਗੁਰ-ਸ਼ਬਦ ਦੀ ਕਥਾ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਜੀਵਨ ਅਤੇ ਕਾਰਜਾਂ ਤੋਂ ਜਾਣੂ ਕਰਵਾਣਗੇ ਤੇ ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸੀਸਗੰਜ ਸਾਹਿਬ ਅਤੇ ਭਾਈ ਚਰਨਜੀਤ ਸਿੰਘ ਹੀਰਾ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।
Punjab Post Daily Online Newspaper & Print Media