
ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਲਾਲਾ ਲਾਜਪੱਤ ਰਾਏ ਜੀ ਦੇ 150ਵੇਂ ਜਨਮ ਦਿਵਸ ਦੇ ਮੌਕੇ ‘ਤੇ ਪ੍ਰਿੰਸੀਪਲ ਰਵਿੰਦਰ ਕੌਰ ਬਮਰਾ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਉਹਨਾਂ ਦੀ ਤਸਵੀਰ ਤੇ ਫੁਲਾਂ ਦੀ ਮਾਲਾ ਚੜ੍ਹਾ ਕੇ ਸ਼ਰਧਾਂਜਲੀ ਦਿਤੀ।ਇਸੇ ਸਬੰਧ ਵਿੱਚ ਵਿਦਿਆਰਥੀਆਂ ਨੇ ਕਵਿਤਾਵਾਂ ਗਾਇਨ ਕਰਕੇ ਲਾਲਾ ਜੀ ਵਲੋਂ ਸਾਈਮਨ ਕਮਿਸ਼ਨ ਦੇ ਵਿਰੁੱਧ ਆਵਾਜ਼ ਚੁੱਕਣ ਵਾਲੀਆਂ ਘਟਨਾਵਾਂ ਅਤੇ ਉਹਨਾਂ ਉਪਰ ਹੋਏ ਲਾਠੀਚਾਰਜ ਦੀ ਯਾਦ ਤਾਜ਼ਾ ਕਰਵਾਈ। ਵਿਦਿਆਰਥੀਆਂ ਨੇ ਲਾਲਾ ਜੀ ਦੇ ਜੀਵਨ ਅਤੇ ਅਜਾਦੀ ਲਈ ਕੀਤੇ ਸੰਘਰਸ਼ ‘ਤੇ ਭਾਸ਼ਣ ਵੀ ਦਿੱਤੇ। ਪਿ੍ਰੰਸੀਪਲ ਮੈਡਮ ਨੇ ਇਸ ਮੌਕੇ ਬੱਚਿਆਂ ਨੂੰ ਦੱਸਿਆ ਕਿ ਸਾਨੂੰ ਇਕਜੁੱਟ ਹੋ ਕੇ ਦੇਸ਼ ਦੇ ਹਿੱਤ ਲਈ ਕਾਰਜਸ਼ੀਲ ਹੋਣਾ ਚਾਹੀਦਾ ਹੈ ਅਤੇ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ।
Check Also
ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media