Thursday, August 6, 2026

ਬਿਰਧ, ਬੀਮਾਰ ਤੇ ਵੱਡੀ ਉਮਰ ਦੇ ਲੋਕਾਂ ਨੂੰ ਡਾਇਪਰ ਮੁਹੱਈਆ ਕਰਵਾਉਣ ਵਾਲਾ ਪਹਿਲਾ ਜ਼ਿਲ੍ਹੇ ਬਣੇਗਾ ਅੰਮ੍ਰਿਤਸਰ

PPN2901201611

ਚੋਗਾਵਾਂ, 29 ਜਨਵਰੀ (ਪ.ਪ)- ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਦਾ ਬਿਰਧ ਅਤੇ ਬੀਮਾਰ ਲੋਕਾਂ ਨੂੰ ਬਹੁਤ ਹੀ ਘੱਟ ਰੇਟਾਂ ‘ਤੇ ਉੱਚ ਗੁਣਵੱਤਾ ਵਾਲੇ ਡਾਈਪਰ ਮੁਹੱਈਆ ਕਰਵਾਉਣ ਵਾਲਾ ਪਹਿਲਾ ਜ਼ਿਲਾ ਬਨਣ ਜਾ ਰਿਹਾ ਹੈ ਜਿਸ ਸੰਬੰਧੀ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ਿਨਰੀ ਤਿਆਰ ਕਰਵਾਈ ਜਾ ਰਹੀ ਹੈ ਅਤੇ ਆਉਾਂਦੇ ੁਝ ਮਹੀਨਿਆਂ ਵਿਚ ਇਹ ਪ੍ਰੋਜੈਕਟ ਜ਼ਿਲ੍ਹੇ ਵਿਚ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿਚ ਸਮਾਜਿਕ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀਆਂ ਲੜਕੀਆਂ ਦੀ ਅਰੋਗਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਿਲਕੁਲ ਘੱਟ ਕੀਮਤ ‘ਤੇ ਨੈਪਕਿਨ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਪਹਿਲਕਦਮੀ ਕਰਦੇ ਹੋਏ ਇਕ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਪ੍ਰੋਗਰਾਮ ਨੂੰ ਨੇਪਰੇ ਚਾੜਣ ਲਈ ਆਮ ਜਨਤਾ ਨੂੰ ਇਸ ਨੈਪਕਿਨ ਦੀ ਬਣਤਰ, ਪੈਕਿੰਗ ਅਤੇ ਵੰਡ ਪ੍ਰਣਾਲੀ ਵਿਚ ਹਿੱਸੇ ਦਾਰ ਬਣਾਇਆ ਗਿਆ ਹੈ। ਪਹਿਲਾਂ ਹੀ ਸਮਾਜਿਕ ਤੇ ਆਰਥਿਕ ਤੌਰ ‘ਤੇ ਕਮਜੋਰ ਲੜਕੀਆਂ ਅਤੇ ਔਰਤਾਂ ਲਈ ਸਸਤੇ ਭਾਅ ਵਾਲੇ ਸੈਨਟੀਰੀ ਨੈਪਕਿਨ ਮੁਹੱਈਆ ਕਰਵਾਉਣ ਤੋਂ ਬਾਅਦ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਨਿਵੇਕਲੀ ਪਹਿਲਕਦਮੀ ਹੋਵੇਗੀ ਜਿਸ ਤਹਿਤ ਬੀਮਾਰ, ਵੱਡੀ ਉਮਰ ਦੇ ਲੋਕਾਂ ਨੂੰ ਵੱਖ-ਵੱਖ ਪਿੰਡਾਂ ਵਿਚ ਯੂਨਿਟ ਸਥਾਪਿਤ ਕਰਕੇ ਤਿਆਰ ਕਰਵਾਏ ਜਾਣ ਵਾਲੇ ਉੱਚ ਗੁਣਵੱਤਾ ਵਾਲੇ ਡਾਇਪਰ ਬਹੁਤ ਘੱਟ ਰੇਟ ‘ਤੇ ਮੁਹੱਈਆ ਕਰਵਾਏ ਜਾਣਗੇ।
ਇਹ ਪ੍ਰਗਟਾਵਾ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਅੱਜ 4 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸੈਨੀਟਰੀ ਨੈਪਕਿਨ ਮੈਨੁਫੈਕਚਰਿੰਗ ਯੂਨਿਟ ਅਤੇ ਵੈਂਡਿੰਗ ਮਸ਼ੀਨ ਦਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਚੋਗਾਵਾਂ ਵਿਖੇ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਹ ਯੂਨਿਟ ਸਥਾਪਿਤ ਕਰਕੇ ਪੇਂਡੂ ਅਤੇ ਸ਼ਹਿਰੀ ਔਰਤਾਂ ਤੇ ਲੜਕੀਆਂ ਨੂੰ ਨੈਪਕਿਨ ਬਿਲਕੁਲ ਘੱਟ ਰੇਟਾਂ ‘ਤੇ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿਚ ਵੱਡੀ ਮਾਤਰਾ ਵਿਚ ਲੜਕੀਆਂ ਅਤੇ ਔਰਤਾਂ ਵੱਲੋਂ ਮਹਿੰਗਾਈ ਕਾਰਨ ਸੈਨੀਟਰੀ ਨੈਪਕਿਨ ਦੀ ਵਰਤੋਂ ਨਹੀਂ ਕੀਤੀ ਜਾਂਦੀ ਹੈ ਜਿਸ ਨਾਲ ਲੜਕੀਆਂ ਦੇ ਬੀਮਾਰ ਹੋਣ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੱਛਤਾ ਦੇ ਉਦੇਸ਼ ਅਧੀਨ ਨਾਲ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਮਕਸਦ ਅਧੀਨ ਬਿਲਕੁਲ ਘੱਟ ਰੇਟਾਂ ‘ਤੇ ਔਰਤਾਂ ਅਤੇ ਲੜਕੀਆਂ ਨੂੰ ਸੈਨੀਟਰੀ ਨੈਪਕਿਨ ਮੁਹੱਈਆ ਕਰਵਾਏ ਜਾਣਗੇ।
ਇਸ ਪ੍ਰੋਗਰਾਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸਕੂਲ, ਪੰਚਾਇਤ ਅਤੇ ਸਮਾਜ ਸੇਵਾ ਸੰਸਥਾਵਾਂ ਨੂੰ ਇਸ ਸਕੀਮ ਦੇ ਘੇਰੇ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਪੇਂਡੂ ਖੇਤਰ ਵਿਚ ਸਵੈ-ਸਹਾਇਕਾ ਗਰੁੱਪ ਬਨਾਉਣ ਲਈ ਕਿਹਾ ਗਿਆ ਹੈ ਤਾਂ ਜੋ ਇਹ ਗਰੁੱਪ ਸੈਨੀਟਰੀ ਨੈਪਕਿਨ ਵੈਂਡਿੰਗ ਮਸ਼ੀਨਾਂ ਸਥਾਪਿਤ ਕਰ ਸਕਣ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਨਾਲ ਜਿੱਥੇ ਸਵੈ-ਸਹਾਇਤਾ ਗਰੁੱਪ ਦੀਆਂ ਲੜਕੀਆਂ ਨੂੰ ਰੁਜ਼ਗਾਰ ਮਿਲੇਗਾ ਉੱਥੇ ਨਾਲ ਹੀ ਉਹ ਚੰਗੀ ਕਮਾਈ ਵੀ ਕਰ ਸਕਣਗੀਆਂ।
ਸ੍ਰੀ ਰਵੀ ਭਗਤ ਨੇ ਦੱਸਿਆ ਕਿ ਸੈਨੀਟਰੀ ਨੈਪਕਿਨ ਵੈਂਡਿੰਗ ਮਸ਼ੀਨਾਂ ਸਥਾਪਿਤ ਕਰਨ ਅਤੇ ਨੈਕਪਿਨ ਬਨਾਉਣ ਦਾ ਕੰਮ ਸ਼ੁਰੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਚਾਇਤਾਂ ਅਤੇ ਸਵੈ ਸਹਾਇਕਾ ਗਰੁੱਪਾਂ ਨੂੰ ਅਸਾਨ ਰੂਪ ਵਿਚ ਕਰਜਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਨੈਪਕਿਨ ਬਨਾਉਣ ਵਾਲੀਆਂ ਮਸ਼ੀਨਾਂ ਲੜਕੀਆਂ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਵੀ ਸਥਾਪਿਤ ਕੀਤੀਆਂ ਜਾਣਗੀਆਂ ਤਾਂ ਜੋ ਵਿਦਿਆਰਥਣਾਂ ਵਿਚ ਸਵੱਛਤਾ ਦੀ ਪ੍ਰਵਿਰਿਤੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਦਿਆਰਥਣਾ ਇਹ ਨੈਪਕਿਨ ਕੇਵਲ 2 ਰੁਪਏ ਪ੍ਰਤੀ ਨੈਪਕਿਨ ਦੇ ਹਿਸਾਬ ਨਾਲ ਖ੍ਰੀਦ ਕਰ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਮਸ਼ੀਨ ਵਿਚ 5 ਰੁਪਏ ਦਾ ਸਿੱਕਾ ਪਾਉਣ ਨਾਲ ਦੋ ਨੈਪਕਿਨ ਪ੍ਰਾਪਤ ਕਰ ਸਕਣਗੀਆਂ। ਉਨ੍ਹਾਂ ਦੱਸਿਆ ਕਿ ਇਹ ਨੈਪਕਿਨ ਮੁਹੱਈਆ ਕਰਵਾਉਣ ਦਾ ਉਪਰਾਲਾ ਨਾਰੀ ਨਿਕੇਤਨ ਅਤੇ ਰੈੱਡ ਕਰਾਸ ਵੱਲੋਂ ਸਾਂਝੇ ਤੌਰ ‘ਤੇ ਸ਼ੁਰੂ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਦੇ ਨਾਲ ਮੌਜੂਦ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ. ਵੀਰ ਸਿੰਘ ਲੋਪੋਕੇ ਨੇ ਇਸ ਮੌਕੇ ‘ਤੇ ਹਾਜਰੀਨ ਨੂੰ ਕਿਹਾ ਕਿ ਪੇਂਡੂ ਖੇਤਰ ਵਿਚ ਰਹਿੰਦੀਆਂ ਲੜਕੀਆਂ ਅਤੇ ਔਰਤਾਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ 50 ਲੜਕੀਆਂ ਦੇ ਗਰੁੱਪ ਵੱਲੋਂ ਇਹ ਨੈਪਕਿਨ ਬਨਾਉਣ ਦਾ ਕੰਮ ਕੇਵਲ ਦੋ ਘੰਟਿਆਂ ਦੀ ਟਰੇਨਿੰਗ ਤੋਂ ਬਾਅਦ ਸ਼ੁਰੂ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮਥੁਰਾ ਤੋਂ ਆਏ ਵਿਸ਼ੇਸ਼ ਟਰੇਨਰ ਵੱਲੋਂ ਨੈਪਕਿਨ ਬਨਾਉਣ ਸੰਬੰਧੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾਵੇਗੀ।  ਇਸ ਮੌਕੇ ‘ਤੇ ਚੇਅਰਮੈਨ ਲੋਪੋਕੇ ਨੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਸ਼ੁਰੂ ਕੀਤਾ ਗਿਆ ਇਹ ਪ੍ਰੋਗਰਾਮ ਆਮ ਜਨਤਾ ਦੇ ਫਾਇਦੇ ਲਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਪੇਂਡੂ ਜਨਤਾ ਅਤੇ ਆਰਥਿਕ ਪੱਖ ਤੋਂ ਪੱਛੜੇ ਵਰਗ ਦੀ ਮਜਬੂਤੀ ਵਜੋਂ ਕੰਮ ਕਰੇਗਾ।  ਇਸ ਮੌਕੇ ‘ਤੇ ਸ੍ਰੀ ਵਿਜੇ ਅਰੋੜਾ ਅਸਿਸਟੈਂਟ ਜਨਰਲ ਮੈਨੇਜਰ ਐੱਨ.ਆਈ.ਟੀ.ਸੀ.ਓ.ਐੱਨ., ਸ੍ਰੀ ਸੁਨੀਲ ਕੁਮਾਰ, ਮੈਨੇਜਰ, ਡਿਪਟੀ ਈ.ਐੱਸ.ਏ. ਸ੍ਰੀ ਚਰਨਜੀਤ ਸਿੰਘ ਅਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਹਾਜਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply