Friday, May 22, 2026

ਸਰਬੱਤ ਦਾ ਭਲਾ ਟਰੱਸਟ ਨੇ ਤਿੰਨ ਹੋਰ ਪਰਿਵਾਰਾਂ ਨੂੰ ਨਵੇਂ ਘਰ ਬਣਾ ਕੇ ਦਿੱਤੇ

PPN2901201619

ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ ਸੱਗੂ)- ਵਿਸ਼ਵ ਪ੍ਰਸਿੱਧ ਸਮਾਜ ਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ: ਐਸ.ਪੀ .ਸਿੰਘ ਓਬਰਾਏ ਦੀ ਅਗਵਾਈ ਹੇਠਲੇ ਸਰਬੱਤ ਦਾ ਭਲਾ ਟਰੱਸਟ ਵਲੋਂ ਗ਼ਰੀਬ ਅਤੇ ਲੋੜਵੰਦ ਲੋਕਾਂ ਲਈ ਸ਼ੁਰੂ ਕੀਤੀ ”ਸਨੀ ਓਬਰਾਏ ਅਵਾਸ ਯੋਜਨਾ” ਤਹਿਤ ਅੰਮ੍ਰਿਤਸਰ ਜਿਲੇ ਦੇ ਪਿੰਡ ਛੀਨਾਂ ਪੱਤੀ ਤੇ ਫ਼ਤਿਹਗੜ੍ਹ ਸ਼ੁੱਕਰਚੱਕ ਦੇ ਤਿੰਨ ਲੋੜਵੰਦ ਪਰਿਵਾਰਾਂ ਨੂੰ ਨਵੇਂ ਬਣਾ ਕੇ ਦਿੱਤੇ ਘਰਾਂ ਦਾ ਉਦਘਾਟਨ ਏ.ਡੀ.ਸੀ. ਅੰਮ੍ਰਿਤਸਰ ਤੇਜਇੰਦਰਪਾਲ ਸਿੰਘ ਸੰਧੂ ਨੇ ਕੀਤਾ। ਉਦਘਾਟਨ ਉਪਰੰਤ ਸ. ਸੰਧੂ ਨੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਲੋਕਾਂ ਦੀ ਕੀਤੀ ਜਾ ਰਹੀ ਇਸ ਸੇਵਾ ਦੀ ਜਿੱਥੇ ਭਰਪੂਰ ਸ਼ਲਾਘਾ ਕੀਤੀ ਉਥੇ ਹੀ ਉਨ੍ਹਾਂ ਸ: ਓਬਰਾਏ ਵੱਲੋਂ ਪੰਜਾਬ ਤੋਂ ਇਲਾਵਾ ਹੋਰਨਾਂ ਰਾਜਾਂ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ‘ਚ ਕੀਤੇ ਜਾ ਰਹੇ ਅਨੇਕਾਂ ਹੀ ਲੋਕ-ਭਲਾਈ ਕਾਰਜਾਂ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਹੋਰਨਾਂ ਸੰਸਥਾਵਾਂ ਨੂੰ ਵੀ ਉਨ੍ਹਾਂ ਦੇ ਪੈੜ-ਚਿੰਨ੍ਹਾਂ ‘ਤੇ ਚੱਲਣ ਦੀ ਅਪੀਲ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ.ਓਬਰਾਏ ਨੇ ਦੱਸਿਆ ਕਿ ਸਨੀ ਓਬਰਾਏ ਅਵਾਸ ਯੋਜਨਾ ਤਹਿਤ ਸਰਬੱਤ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ 600 ਬੇ-ਘਰੇ ਪਰਿਵਾਰਾਂ ਨੂੰ ਨਵੇਂ ਘਰ ਬਣਾ ਕੇ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਫ਼ਰੀਦਕੋਟ ਦੇ ਕੈਂਸਰ ਹਸਪਤਾਲ ਵਿਖੇ ਮਰੀਜ਼ਾਂ ਦੇ ਨਾਲ ਆਉਣ ਵਾਲੇ ਪਰਿਵਰਕ ਮੈਂਬਰਾਂ ਦੇ ਰਹਿਣ ਲਈ ਬਣਾਏ ਜਾ ਰਹੇ 90 ਬੈੱਡਾਂ ਵਾਲੇ ਰੈਣ ਬਸੇਰੇ ਦਾ ਉਦਘਾਟਨ ਮਾਰਚ ਦੇ ਪਹਿਲੇ ਹਫ਼ਤੇ ਕੀਤਾ ਜਾ ਰਿਹਾ ਹੈ।
ਇਸ ਮੌਕੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜਨਰਲ ਸਕੱਤਰ ਸੁਖਦੀਪ ਸਿੰਘ ਸਿੱਧੂ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਜਗਦੇਵ ਸਿੰਘ ਐਸ.ਡੀ.ਓ., ਅਮਰਜੀਤ ਸਿੰਘ ਸੰਧੂ,ਨਵਜੀਤ ਸਿੰਘ ਘਈ,ਰਾਜਨ ਮਾਨ,ਸਾਬਕਾ ਸਰਪੰਚ ਮੰਗਦੇਵ ਸਿੰਘ ਛੀਨਾ,ਹਰਜਿੰਦਰ ਸਿੰਘ ਹੇਰ,ਸ਼ਿਸ਼ਪਾਲ ਸਿੰਘ ਲਾਡੀ,ਤੇਜਿੰਦਰਪਾਲ ਸਿੰਘ ਮਾਨ, ਹਰਜਿੰਦਰ ਸਿੰਘ ਮੁੱਧ, ਸਮਸ਼ੇਰ ਸਿੰਘ ਕੋਹਰੀ, ਸ਼ਿਵਦੇਵ ਸਿੰਘ ਬੱਲ,ਪਲਵਿੰਦਰ ਸਿੰਘ ਸਰਹਾਲਾ, ਬਲਵਿੰਦਰ ਕੌਰ, ਆਸ਼ਾ ਤਿਵਾੜੀ, ਹਰਦੀਪ ਸਿੰਘ,ਰਣਧੀਰ ਸਿੰਘ,ਪ੍ਰਤਾਪ ਸਿੰਘ , ਜਰਨੈਲ ਸਿੰਘ ਤੇ ਸਾਬਕਾ ਸਰਪੰਚ ਬਗੀਚਾ ਸਿੰਘ,ਅਜੀਤ ਸਿੰਘ ਆਦਿ ਵੀ ਹਾਜ਼ਰ ਸਨ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …

Leave a Reply