Tuesday, June 3, 2025
Breaking News

ਹਰਿਆਣਾ ਦੇ ਕੈਬਨਿਟ ਮੰਤਰੀ ਸ੍ਰੀ ਅਨਿਲ ਵਿਜ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਮੀਰੀੁਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਬਾਰੇ ਜਥੇ: ਅਵਤਾਰ ਸਿੰਘ ਨਾਲ ਕੀਤੀ ਮੁਲਾਕਾਤ

PPN2901201620

PPN2901201621

ਅੰਮ੍ਰਿਤਸਰ, 29 ਜਨਵਰੀ (ਗੁਰਪ੍ਰੀਤ ਸਿੰਘ)- ਹਰਿਆਣਾ ਰਾਜ ਦੇ ਸਿਹਤ, ਖੇਡ ਤੇ ਯੂਥ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਅਨਿਲ ਵਿਜ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਉਥੇ ਮਾਹਿਰਾਂ ਵ’ਲੋਂ ਚ’ਲ ਰਹੀ ਮੀਨਾਕਾਰੀ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ।ਉਨ੍ਹਾਂ ਨਾਲ ਡਾ:ਕਿਸ਼ਨ ਕੁਮਾਰ ਖੰਡੇਲਵਾਲ ਐਡੀਸ਼ਨਲ ਚੀਫ਼ ਸਕੱਤਰ ਮੈਡੀਕਲ ਐਜੂਕੇਸ਼ਨ, ਕੈਪਟਨ ਜੀ ਐਸ ਘੁੰਮਣ ਅਤੇ ਉਨ੍ਹਾਂ ਦੇ ਪ੍ਰਾਈਵੇਟ ਸਕੱਤਰ ਸ੍ਰੀ ਵਿਜੈ ਕੁਮਾਰ ਵੀ ਮੌਜੂਦ ਸਨ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਹਰਿਆਣੇ ਦੇ ਹਰ ਜ਼ਿਲ੍ਹੇ ਵਿੱਚ ਇਕ ਮੈਡੀਕਲ ਕਾਲਜ ਖੋਲ੍ਹਣ ਦਾ ਮਿਸ਼ਨ ਸ਼ੁਰੂ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਮੈਂ ਉਸੇ ਮੁਹਿੰਮ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਸੱਦੇ ਤੇ ਏਥੇ ਆਇਆ ਹਾਂ।ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਮੀਰੀੁਪੀਰੀ ਮੈਡੀਕਲ ਕਾਲਜ, ਸ਼ਾਹਬਾਦ ਮਾਰਕੰਡਾ ਜੋ 2006-07 ਵਿੱਚ ਬਣਾਇਆ ਗਿਆ ਸੀ ਉਹ ਪਿਛਲੀ ਸਰਕਾਰ ਵੱਲੋਂ ਅੜਚਣਾ ਪੈਣ ਕਾਰਨ ਅਜੇ ਤੱਕ ਅਧੂਰਾ ਹੀ ਹੈ।ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟੜ ਵ’ਲੋਂ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਹਰਿਆਣਾ ਸਰਕਾਰ ਇਸ ਕਾਲਜ ਨੂੰ ਚਲਾਉਣ ਵਿੱਚ ਹਰ ਮੁਸ਼ਕਲ ਨੂੰ ਆਸਾਨ ਕਰੇਗੀ ਤੇ ਇਹ ਕਾਲਜ ਹਰਿਆਣਾ ਦੇ ਵਿਦਿਆਰਥੀਆਂ ਤੇ ਲੋਕਾਂ ਦੀਆਂ ਸਿਹਤ ਸਹੂਲਤਾਂ ਲਈ ਬਹੁਤ ਜਲਦੀ ਸ਼ੁਰੂ ਕਰਵਾਇਆ ਜਾਵੇਗਾ।ਉਨ੍ਹਾਂ੍ਰ ਕਿਹਾ ਕਿ ਮੈਂ ਸ਼ੋ੍ਰਮਣੀ ਕਮੇਟੀ ਨੂੰ ਕਾਲਜ ਦੇ ਪਏ ਅਧੂਰੇ ਕੰਮ ਨੂੰ ਸ਼ੁਰੂ ਕਰਨ ਬਾਰੇ ਕਹਿ ਦਿੱਤਾ ਗਿਆ ਹੈ ਤੇ ਇਸ ਸਬੰਧੀ ਹਰਿਆਣੇ ਦੇ ਅਧਿਕਾਰੀਆਂ ਅਤੇ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਦੀ ਇਕ ਜ਼ਰੂਰੀ ਇਕੱਤਰਤਾ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ।
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਹਰਿਆਣਾ ਸਰਕਾਰ ਤੇ ਸ੍ਰੀ ਅਨਿਲ ਵਿਜ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸ੍ਰੀ ਵਿਜ ਪਹਿਲੇ ਅਜਿਹੇ ਮੰਤਰੀ ਹਨ ਜਿਨ੍ਹਾਂ ਖੁਦ ਸ਼ੋ੍ਰਮਣੀ ਕਮੇਟੀ ਨੂੰ ਇਹ ਕਾਲਜ ਸ਼ੁਰੂ ਕਰਨ ਬਾਰੇ ਪੱਤਰ ਲਿਖਿਆ ਤੇ ਇਸ ਬਾਰੇ ਖੁਦ ਗੱਲਬਾਤ ਕਰਨ ਲਈ ਆਏ ਹਨ।ਉਨ੍ਹਾਂ ਕਿਹਾ ਕਿ ਮੈਂ ਹਰਿਆਣਾ ਦੀ ਸਰਕਾਰ ਤੇ ਖਾਸਕਰ ਸ੍ਰੀ ਅਨਿਲ ਵਿਜ ਦਾ ਸਮੁੱਚੀ ਸ਼ੋ੍ਰਮਣੀ ਕਮੇਟੀ ਅਤੇ ਮੀਰੀੁਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਦੇ ਟਰੱਸਟੀਆਂ ਵੱਲੋਂ ਤਹਿ ਦਿਲੋਂ ਧੰਨਵਾਈ ਹਾਂ ਜਿਨ੍ਹਾਂ ਆਪ ਦਿਲਚਸਪੀ ਲੈ ਕੇ ਇਸ ਕਾਲਜ ਨੂੰ ਸ਼ੁਰੂ ਕਰਨ ਦੀ ਗੱਲਬਾਤ ਅੱਗੇ ਤੋਰੀ ਹੈ।ਉਨ੍ਹਾਂ ਕਿਹਾ ਕਿ ਇਹ ਕਾਲਜ ਸ਼ੁਰੂ ਹੋਣ ਨਾਲ ਹਰਿਆਣਾ ਦੇ ਵਿਦਿਆਰਥੀਆਂ ਨੂੰ ਉਚੇਰੀ ਮੈਡੀਕਲ ਸਿੱਖਿਆ ਦੇ ਨਾਲੁਨਾਲ ਰੋਜ਼ਗਾਰ ਅਤੇ ਜਨਤਾ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲਣਗੀਆਂ।ਉਨ੍ਹਾਂ ਕਿਹਾ ਕਿ ਪਹਿਲਾਂ ਸ੍ਰੀ ਭੁਪਿੰਦਰ ਸਿੰਘ ਹੁ’ਡਾ ਦੀ ਕਾਂਗਰਸ ਸਰਕਾਰ ਨੇ ਇਸ ਮੈਡੀਕਲ ਕਾਲਜ ਦੀ ਤਮੀਰ ਤੇ ਐਨ ਓ ਸੀ ਨਾ ਦੇ ਕੇ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਤੇ ਹਰਿਆਣਾ ਦੇ ਲੋਕਾਂ ਨਾਲ ਵ’ਡਾ ਧ’ਕਾ ਕੀਤਾ ਹੈ।ਉਨ੍ਹਾਂ ਕਿਹਾ ਕਿ ਚੰਗੀ ਗ’ਲ ਹੈ ਕਿ ਸ੍ਰੀ ਵਿਜ ਨੇ ਕਾਲਜ ਤੇ ਹਰਿਆਣਾ ਦੇ ਲੋਕਾਂ ਦੀ ਬਿਹਤਰੀ ਬਾਰੇ ਸੋਚਿਆ ਹੈ।ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਹਰਿਆਣਾ ਦੇ ਕੈਬਨਿਟ ਮੰਤਰੀ ਸ੍ਰੀ ਅਨਿਲ ਵਿਜ ਨੇ ਖਾਹਿਸ਼ ਜਾਹਰ ਕੀਤੀ ਹੈ ਕਿ ਕੁਰਕੂਸ਼ੇਤਰ (ਹਰਿਆਣਾ) ਵਿਖੇ ਸਿੱਖ ਮਾਰਸ਼ਲ ਆਰਟ (ਗੱਤਕੇ) ਦਾ ‘ਇੰਸਟੀਚਿਊਟ ਆਫ਼ ਮਾਰਸ਼ਲ ਆਰਟ’ ਖੋਲ਼੍ਹਿਆ ਜਾਵੇਗਾ।
ਪੱਤਰਕਾਰਾਂ ਦੇ ਸਵਾਲਾਂ ਦਾ ਜੁਆਬ ਦੇਂਦਿਆਂ ਉਨ੍ਹਾਂ ਕਿਹਾ ਕਿ ਬੜੀ ਬਦਕਿਸਮਤ ਵਾਲੀ ਗ’ਲ ਹੈ ਕਿ ੨੬ ਜਨਵਰੀ ਨੂੰ ਗਣਤੰਤਰਤਾ ਦਿਵਸ ਸਮੇਂ ਹੋਣ ਵਾਲੀ ਪਰੇਡ ਵਿੱਚ ਸਿੱਖ ਰੈਜੀਮੈਂਟ ਨੂੰ ਸ਼ਾਮਿਲ ਨਹੀਂ ਕੀਤਾ ਗਿਆ।ਜਥੇਦਾਰ ਅਵਤਾਰ ਸਿੰਘ ਨੇ ਰੋਸ ਜਾਹਿਰ ਕਰਦਿਆਂ ਕਿਹਾ ਕਿ ਜਦੋਂ ਸਿੱਖ ਦਸਤਾਰ ਦੀ ਮਹਾਨਤਾ ਨੂੰ ਫਰਾਂਸ ਦੇਸ਼ ਦੇ ਮੁਖੀ ਅੱਗੇ ਪੇਸ਼ ਕਰਨ ਲਈ ਯਤਨ ਕਰ ਰਹੇ ਸਨ ਤਾਂ ਕੇਂਦਰ ਸਰਕਾਰ ਨੇ ਦੇਸ਼ ਦੀ ਕੌਮੀ ਪ੍ਰੇਡ ਵਿਚੋਂ ਦਸਤਾਰ ਨੂੰ ਅਲੋਪ ਕਰ ਦਿੱਤਾ ਤਾਂ ਕਿ ਫਰਾਂਸੀਸੀ ਰਾਸ਼ਟਰਪਤੀ ਦਸਤਾਰ ਸਬੰਧੀ ਕੋਈ ਭਾਵਨਾਵਾਂ ਆਪਣੇ ਮਨ ਵਿਵਿੱਚ ਨਾ ਲੈ ਕੇ ਜਾਣ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗਣਤੰਤਰਤਾ ਦਿਵਸ ਸਮੇਂ ਸਿੱਖਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਕਰਨ ਤੇ ਦੇਸ਼ੁਵਿਦੇਸ਼ ਵਿੱਚ ਵਸਦੇ ਪੂਰੇ ਸਿੱਖ ਸਮੁਦਾਏ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਮੇਰੇ ਵੱਲੋਂ ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਾਬ ਮੁਖਰਜੀ ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਰੋਸ ਪੱਤਰ ਵੀ ਲਿਖਿਆ ਗਿਆ ਹੈ।ਉਨ੍ਹਾਂ ਕਿਹਾ ਕਿ ਸਿ’ਖਾਂ ਨੇ ਆਜ਼ਾਦੀ ਦੀ ਲੜਾਈ ਵਿਵਿੱਚ ੮੦ ਫੀਸਦੀ ਤੋਂ ਵ’ਧ ਕੁਰਬਾਨੀਆਂ ਦੇਣ ਦਾ ਸੁਨਹਿਰੀ ਇਤਿਹਾਸ ਸਿਰਜਿਆ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਦੇਸ਼ ਫਰਾਂਸ ਦੀ ਅਜਾਦੀ ਲਈ ਸੈਕਿੰਡ ਵਰਲਡ ਵਾਰ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਸੀ, ਉਹੀ ਦੇਸ਼ ਸਿੱਖਾਂ ਦੀ ਆਨ ਤੇ ਸ਼ਾਨ ਦੀ ਪ੍ਰਤੀਕ ਦਸਤਾਰ ਸਜਾਉਣ ਵਿਵਿੱਚ ਅੜਚਣ ਪਾ ਰਿਹਾ ਹੈ।ਉਨ੍ਹਾਂ ਕਿਹਾ ਕਿ ਏਥੋਂ ਤੱਕ ਕਿ ਸਿੱਖ ਬੱਚੇ ਨਾ ਹੀ ਦਸਤਾਰ ਸਜਾ ਕੇ ਫਰਾਂਸ ਵਿਚ ਸਕੂਲ ਜਾ ਸਕਦੇ ਹਨ ਤੇ ਨਾ ਹੀ ਉਨ੍ਹਾਂ ਨੂੰ ਸ਼ਨਾਖਤੀ ਕਾਰਡ ਵਿੱਚ ਦਸਤਾਰ ਵਾਲੀ ਤਸਵੀਰ ਲਗਾਉਣ ਦੀ ਇਜਾਜਤ ਦਿੱਤੀ ਜਾਂਦੀ ਹੈ।
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁ:ਪz:ਕਮੇਟੀ ਨੇ ਹਰਿਆਣਾ ਦੇ ਕੈਬਨਿਟ ਮੰਤਰੀ ਸ੍ਰੀ ਅਨਿਲ ਵਿਜ ਨੂੰ ਸਿਰੋਪਾਓ, ਲੋਈ ਤੇ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਸ. ਬਲਦੇਵ ਸਿੰਘ ਕਿਆਮਪੁਰੀ ਤੇ ਭਾਈ ਰਾਮ ਸਿੰਘ ਮੈਂਬਰ, ਸ. ਅਮਰਜੀਤ ਸਿੰਘ, ਡਾ: ਰੂਪ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ, ਸ. ਸੁਲੱਖਣ ਸਿੰਘ ਤੇ ਸ. ਗੁਰਿੰਦਰ ਸਿੰਘ ਮੈਨੇਜਰ, ਸ.ਸੁਖਵਿੰਦਰ ਸਿੰਘ ਗਰੇਵਾਲ ਤੇ ਸ. ਗੁਰਿੰਦਰ ਸਿੰਘ ਨਿਜੀ ਸਹਾਇਕ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਜਤਿੰਦਰ ਸਿੰਘ ਤੇ ਸ. ਲਖਬੀਰ ਸਿੰਘ ਵਧੀਕ ਮੈਨੇਜਰ ਆਦਿ ਮੌਜੂਦ ਸਨ।

Check Also

ਵਾਤਾਵਰਨ ਦਿਵਸ ‘ਤੇ ਮਾਪਿਆਂ ਅਤੇ ਬੱਚਿਆਂ ਨੂੰ ਵੰਡੇ ਕੱਪੜੇ ਦੇ ਬੈਗ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਤਰਵਿੰਦਰ ਕੌਰ ਅਤੇ ਬੀ.ਐਨ.ਓ ਵਿਪਨ …

Leave a Reply