Thursday, August 27, 2026

ਬਲੀਦਾਨ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

PPN3001201605

ਅੰਮ੍ਰਿਤਸਰ, 30 ਜਨਵਰੀ (ਗੁਰਚਰਨ ਸਿੰਘ)- ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਜਲ੍ਹਿਆਂ ਵਾਲਾ ਬਾਗ ਵਿਖੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨ੍ਹਾਂ ਦੇ ਮਹਾਨ ਬਲੀਦਾਨ ਲਈ ਯਾਦ ਕੀਤਾ ਗਿਆ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ ਅਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਲਕਸ਼ਮੀ ਕਾਂਤਾ ਚਾਵਲਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਕਿਸੇ ਵੀ ਦੇਸ਼ ਜਾਂ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਣਾ ਸ੍ਰੋਤ ਹਨ। ਉਨ੍ਹਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਮੁਲਕ ਦੀ ਸ਼ਾਨ ਅਤੇ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਦੇਸ਼ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ ਅਤੇ ਦੁਨੀਆ ਦੇ ਨਕਸ਼ੇ ‘ਤੇ ਇਕ ਖੁਸ਼ਹਾਲ ਦੇਸ਼ ਵਜੋਂ ਜਾਣਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੇ ਹਰੇਕ ਨਾਗਰਿਕ ਨੂੰ ਦੇਸ਼ ਦੀ ਤਰੱਕੀ ਵਿਚ ਆਪਣਾ ਵਡਮੁੱਲਾ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ ਹੈ। ਇਸ ਮੌਕੇ ਸ਼ਹਿਰ ਦੀਆਂ ਉੱਘੀਆਂ ਸ਼ਖਸੀਅਤਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply