Thursday, April 23, 2026

ਕਾਂਗਰਸ ਸ਼ਹਿਰੀ ਵਲੋਂ ਮਹਾਤਮਾ ਗਾਂਧੀ ਦਾ ਬਲਿਦਾਨ ਦਿਵਸ ਮਨਾਇਆ ਗਿਆ

PPN3001201608

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ ਸੱਗੂ)- ਸਥਾਨਕ ਹਾਲ ਬਜਾਰ ਸਥਿਤ ਕਾਂਗਰਸ ਕਮੇਟੀ ਸ਼ਹਿਰੀ ਦੇ ਦਫਤਰ ਵਿਖੇ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਪ੍ਰਧਾਨ ਐਡਵੋਕੇਟ ਰਾਜੀਵ ਭਗਤ ਦੀ ਪ੍ਰਧਾਨਗੀ ਹੇਠ ਸਮਾਗਮ ਅਯੋਜਿਤ ਕੀਤਾ ਗਿਆ। ਜਿਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਮਹਾਤਮਾ ਗਾਂਧੀ ਦੀ ਤਸਵੀਰ ‘ਤੇ ਫੁੱਲਾਂ ਦੀਆਂ ਪੱਤੀਆਂ ਭੇਟ ਕਰਕੇ ਰਾਸ਼ਟਰਪਿਤਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸਮੇਂ ਰਾਜੀਵ ਭਗਤ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ ਲੋਕਾਂ ਲਈ ਪ੍ਰੇਰਣਾ ਸਰੋਤ ਹੈ, ਜਿੰਨਾਂ ਨੇ ਆਜ਼ਾਦੀ ਦੀ ਜੰਗ ਵਿੱਚ ਅਹਿਮ ਯੋਗਦਾਨ ਪਾਇਆ। ਇਸ ਮੌਕੇ ਲੀਲਾ ਵਰਮਾ, ਗੁਰਪਾਲ ਸਿੰਘ ਲੋਹਕਾ, ਕਰਮਬੀਰ ਸਿੰਘ ਢੋਟ, ਵਿਸ਼ਵ ਲੂਥਰਾ, ਕੁਲਦੀਪ ਭਗਤ, ਦੇਸ ਰਾਜ ਭਗਤ, ਅਵਤਾਰ ਸਿੰਘ ਬਮਰਾਹ, ਅਸ਼ੋਕ ਕੁਮਾਰ ਤੇ ਨਰਿੰਦਰ ਬਾਵਾ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …

Leave a Reply