Tuesday, August 11, 2026

ਗੋਲਡੀ ਵੱਲੋਂ 40 ਲੱਖ ਦੀ ਲਾਗਤ ਵਾਲੇ ਵਿਕਾਸ ਦੇ ਕੰਮਾਂ ਦਾ ਉਦਘਾਟਨ

PPN3001201614

ਅੰਮ੍ਰਿਤਸਰ, 30 ਜਨਵਰੀ (ਜਸਬੀਰ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਦੇ ਵਿਕਾਸ ਲਈ ਜਾਰੀ 5 ਕਰੋੜ ਦੀ ਗਰਾਂਟ ਵਿਚੋਂ ਵਾਰਡ ਨੰ: 36 ਦੀ ਆਬਾਦੀ ਤੇਜ਼ ਨਗਰ ਵਿੱਚ ਤਕਰੀਬਨ 40 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਸ਼ੁੱਭਅਰੰਭ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਵੱਲੋਂ ਕੀਤਾ ਗਿਆ।ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਸ੍ਰੀ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸz: ਪ੍ਰਕਾਸ਼ ਸਿੰਘ ਬਾਦਲ, ਡਿਪਟੀ ਮੁੱਖ ਮੰਤਰੀ ਸz: ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮੁੱਚੇ ਦੱਖਣੀ ਹਲਕੇ ਵਿੱਚ ਵਿਕਾਸ ਕਾਰਜ ਪੂਰੇ ਜੋਰਾਂ ਤੇ ਚੱਲ ਰਹੇ ਹਨ ਅਤੇ ਕੋਈ ਵੀ ਇਲਾਕਾ ਵਿਕਾਸ ਪੱਖੋਂ ਅਣਗੋਲਿਆ ਨਹੀਂ ਰਹੇਗਾ ।ਗੋਲਡੀ ਨੇ ਕਿਹਾ ਕਿ ਲੋਕਾਂ ਦੀ ਸੇਵਾ ਲਈ ਹਰ ਸਮੇਂ ਹਾਜ਼ਿਰ ਹਨ ਅਤੇ ਕੋਈ ਵੀ ਵਿਅਕਤੀ ਉਨ੍ਹਾਂ ਨੁੰ ਮਿਲ ਸਕਦਾ ਹੈ।
ਇਸ ਮੌਕੇ ਅਵਤਾਰ ਸਿੰਘ ਪ੍ਰਧਾਨ, ਗੁਰਚਰਨ ਸਿੰਘ ਬਿਜਲੀ ਵਾਲੇ, ਅਵਤਾਰ ਸਿੰਘ ਕੰਡਾ, ਕੈਪਟਨ ਸੋਹਨ ਸਿੰਘ, ਨਿਰਮਾਨ ਸਿੰਘ, ਗੁਰਦੀਪ ਸਿੰਘ ਡੇਅਰੀ ਵਾਲੇ, ਹਰਜਿੰਦਰ ਸਿੰਘ, ਜਤਿੰਦਰ ਸਿੰਘ, ਜਗਜੀਤ ਸਿੰਘ, ਦਲਜੀਤ ਸਿੰਘ, ਚਰਨਜੀਤ ਸਿੰਘ, ਹਰਭਜਨ ਸਿੰਘ, ਅਮਨਦੀਪ ਸਿੰਘ, ਮਨਦੀਪ ਸਿੰਘ, ਕੁਲਵੰਤ ਸਿੰਘ, ਸੌਰਵ ਕਪੂਰ, ਕਰਨਜੀਤ ਸਿੰਘ, ਹਰਸ਼ਪ੍ਰੀਤ ਸਿੰਘ ਸੰਧੂ, ਪਰਮਪਾਲ ਸਿੰਘ, ਸੁਖਪਾਲ ਸਿੰਘ, ਲਵਪ੍ਰੀਤ ਸਿੰਘ, ਇੰਡੀਅਨਜੀਤ ਸਿੰਘ, ਸੁਰਜੀਤ ਸਿੰਘ, ਮਨਮੀਤ ਸਿੰਘ, ਗੁਰਿੰਦਰ ਸਿੰਘ, ਨਰਿੰਦਰ ਸਿੰਘ, ਸੰਜੀਵ ਕੁਮਾਰ, ਸੁਖਵੰਤ ਸਿੰਘ, ਅਰਸ਼ਦੀਪ ਸਿੰਘ ਆਦਿ ਹਾਜ਼ਿਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply