
ਪਠਾਨਕੋਟ, 30 ਜਨਵਰੀ (ਪ.ਪ)- ਡਿਪਟੀ ਕਮਿਸ਼ਨਰ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਕੰਪਲੈਕਸ ਵਿਖੇ ਰਾਸ਼ਟਰ ਪਿਤਾ ਮਹਾਂਤਮਾ ਗਾਂਧੀ ਅਤੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਰਾਸ਼ਟਰ ਪਿਤਾ ਮਹਾਂਤਮਾ ਗਾਂਧੀ ਦੀ ਤਸਵੀਰ ‘ਤੇ ਫੁੱਲ ਮਾਲਾ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ। ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ(ਜ), ਸਤੀਸ਼ ਕੁਮਾਰ ਵਸ਼ਿਸਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਆਈ.ਪੀ.ਐਸ. ਗੁਲਨੀਤ ਐਸ ਖੁਰਾਨਾ ਐਸ.ਪੀ.(ਐਚ), ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ, ਡਾ. ਭੁਪਿੰਦਰ ਸਿੰਘ ਐਸ.ਐਮ.ਓ., ਡਾ. ਤਰਸੇਮ ਸਿੰਘ ਡੀ.ਐਚ.ਓ., ਸ਼ਿਵਰਤਨ ਕੁਮਾਰ ਸੈਕਟਰੀ ਜ਼ਿਲ੍ਹਾ ਪ੍ਰੀਸ਼ਦ, ਸੁਖਦੇਵ ਰਾਜ ਬੀ.ਡੀ.ਪੀ.ਓ. ਪਠਾਨਕੋਟ, ਗੋਪਾਲ ਸ਼ਰਮਾ ਨਾਇਬ ਤਹਿਸੀਲਦਾਰ, ਰਾਮ ਲੁਭਾਇਆ ਬੀ.ਡੀ.ਪੀ.ਓ., ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵੱਖ ਵੱਖ ਕਲੱਬਾਂ ਦੇ ਨੁੰਮਾਇਦਿਆਂ ਨੇ ਸ਼ਾਮਲ ਹੋ ਕੇ ਇਸ ਮੌਕੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਪੁਲੀਸ ਦੀ ਇੱਕ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਰਾਸ਼ਟਰ ਪਿਤਾ ਮਹਾਂਤਮਾ ਗਾਂਧੀ ਅਤੇ ਦੇਸ਼ ਦੀ ਆਜ਼ਾਦੀ ਖਾਤਰ ਸ਼ਹੀਦ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਗਏ ਮਾਰਗ ‘ਤੇ ਚੱਲਦੇ ਹੋਏ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਵੱਡਮੁਲਾ ਯੋਗਦਾਨ ਪਾਉਣਾ ਚਾਹੀਦਾ ਹੈ।
Punjab Post Daily Online Newspaper & Print Media