Thursday, July 2, 2026

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇ: ਅਵਤਾਰ ਸਿੰਘ ਦਾ ਅਦਾਰਾ ‘ਸੱਚੇ ਪਾਤਸ਼ਾਹ ਪੱਤ੍ਰਿਕਾ’ ਵੱਲੋਂ ਸਨਮਾਨ ਅੱਜ

Makkar New

ਅੰਮ੍ਰਿਤਸਰ, 30 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਨੂੰ ਦਿੱਲੀ ਤੋਂ ਪ੍ਰਕਾਸ਼ਿਤ ਹੁੰਦੀ ਮਾਸਿਕ ਧਾਰਮਿਕ ਪੱਤ੍ਰਿਕਾ ‘ਸੱਚੇ ਪਾਤਸ਼ਾਹ’ ਵੱਲੋਂ 31 ਜਨਵਰੀ 2016 ਨੂੰ ਕਰਵਾਏ ਜਾ ਰਹੇ ਸਾਲਾਨਾ ਸਨਮਾਨ ਸਮਾਰੋਹ ਮੌਕੇ ‘ਫ਼ਖ਼ਰ-ਏ-ਕੌਮ’ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।ਇਹ ਸਨਮਾਨ ਸਮਾਗਮ ‘ਰਸ਼ੀਅਨ ਸੈਂਟਰ ਆਫ ਸਾਇੰਸ ਐਂਡ ਕਲਚਰ’ ਫਿਰੋਜ ਸ਼ਾਹ ਰੋਡ, ਨਵੀਂ ਦਿੱਲੀ ਵਿਖੇ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇੱਕ ਪ੍ਰੈੱਸ ਰਿਲੀਜ਼ ਰਾਹੀਂ ਦਿੱਤੀ।
ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ. ਸੁਰਜੀਤ ਸਿੰਘ ਆਰਟਿਸਟ ਦੀ ਸੰਪਾਦਨਾ ਹੇਠ ਦਿੱਲੀ ਤੋਂ ਛੱਪਦੀ ਮਾਸਿਕ ਪੱਤ੍ਰਿਕਾ ‘ਸੱਚੇ ਪਾਤਸ਼ਾਹ’ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕਰਵਾਏ ਜਾਂਦੇ ਸਾਲਾਨਾ ਸਨਮਾਨ ਸਮਾਰੋਹ ਵਿੱਚ ਹਰ ਸਾਲ ਸਿੱਖ ਕੌਮ ਪ੍ਰਤੀ ਵੱਡਮੁੱਲੀਆਂ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਅਤੇ ਵਿਦਵਾਨਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ।ਸ. ਬੇਦੀ ਅਨੁਸਾਰ ਜਥੇਦਾਰ ਅਵਤਾਰ ਸਿੰਘ ਨੂੰ ਇਹ ਸਨਮਾਨ ਉਨ੍ਹਾਂ ਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਇੱਕ ਦਹਾਕਾ ਨਿਭਾਈਆਂ ਮਿਸਾਲੀ ਸੇਵਾਵਾਂ ਦੇ ਮੱਦੇਨਜ਼ਰ ਦਿੱਤਾ ਜਾ ਰਿਹਾ ਹੈ।ਉਨ੍ਹਾਂ ਇਸ ਸਮੇਂ ਦੌਰਾਨ ਕੌਮ ਨੂੰ ਦਰਪੇਸ਼ ਚੁਣੌਤੀਆਂ ਵਿੱਚੋਂ ਬਾਹਰ ਕੱਢਣ ਲਈ ਬੜੀ ਸਹਿਜਤਾ ਤੇ ਦੂਰ-ਅੰਦੇਸ਼ੀ ਦਾ ਸਬੂਤ ਦਿੱਤਾ ਹੈ।ਉਨ੍ਹਾਂ ਆਪਣੇ ਪ੍ਰਧਾਨਗੀ ਕਾਲ ਦੌਰਾਨ ਸਿੱਖਾਂ ਦੀ ਇਸ ਕੇਂਦਰੀ ਸੰਸਥਾ ਦੇ ਪ੍ਰਬੰਧ ਨੂੰ ਸੁਚਾਰੂ ਬਣਾਉਣ ਲਈ ਨਿਜੀ ਦਿਲਚਸਪੀ ਦੁਆਰਾ ਇਸ ਦਾ ਨਿਰੰਤਰ ਨਿਰੀਖਣ-ਪ੍ਰੀਖਣ ਕਰਕੇ ਸਮੇਂ ਦਾ ਹਾਣੀ ਬਣਾਇਆ ਹੈ।  ਸ. ਬੇਦੀ ਨੇ ਦੱਸਿਆ ਕਿ ਸਮਾਗਮ ਦੇ ਪ੍ਰਬੰਧਕ ਸ. ਸੁਰਜੀਤ ਸਿੰਘ ਅਨੁਸਾਰ ਜਥੇਦਾਰ ਅਵਤਾਰ ਸਿੰਘ ਦੇ ਨਾਲ ਪ੍ਰਸਿੱਧ ਵਿਦਵਾਨ ਡਾ. ਹਰਚੰਦ ਸਿੰਘ ਬੇਦੀ, ਉੱਘੇ ਪੱਤਰਕਾਰ ਤੇ ਲੇਖਕ ਸ. ਜਸਵੰਤ ਸਿੰਘ ਅਜੀਤ ਅਤੇ ਸਮਾਜ ਸੇਵੀ ਸ. ਪ੍ਰਿਤਪਾਲ ਸਿੰਘ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …

Leave a Reply