Thursday, July 2, 2026

ਵੱਸਣ ਸਿੰਘ ਸੁਪਰਵਾਈਜ਼ਰ ਖਰੀਦਾਂ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ

PPN3001201620

ਅੰਮ੍ਰਿਤਸਰ, 30 ਜਨਵਰੀ (ਗੁਰਪ੍ਰੀਤ ਸਿੰਘ)- ਸ. ਵੱਸਣ ਸਿੰਘ ਸੁਪਰਵਾਈਜ਼ਰ ਖਰੀਦਾਂ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ.ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਸ. ਵੱਸਣ ਸਿੰਘ ਸੁਪਰਵਾਈਜ਼ਰ 35 ਸਾਲ ਗੁਰੂ ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਹੋਣ ਵਾਲੇ ਮੁਲਾਜ਼ਮ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਸ਼ੋ੍ਰਮਣੀ ਕਮੇਟੀ ਵਿੱਚ ਨੌਕਰੀ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ ਕਿਹਾ ਕਿ ਸਾਫ-ਸੁਥਰੇ ਅਕਸ ਨਾਲ ਸੇਵਾ-ਮੁਕਤ ਹੋਣਾ ਬੜੀ ਮਾਣ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਕਿ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ਵਿੱਚ ਰੱਖਣ, ਤੰਦਰੁਸਤੀ ਬਖ਼ਸ਼ਣ ਤੇ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗੇ ਰਹਿਣ।ਸ. ਵੱਸਣ ਸਿੰਘ ਨੂੰ ਸ. ਹਰਚਰਨ ਸਿੰਘ ਮੁੱਖ ਸਕੱਤਰ ਤੇ ਡਾ. ਰੂਪ ਸਿੰਘ ਸਕੱਤਰ ਨੇ ਸੇਵਾ-ਮੁਕਤ ਹੋਣ ਸਮੇਂ ਸਿਰੋਪਾਓ, ਸ੍ਰੀ ਸਾਹਿਬ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਬਿਜੈ ਸਿੰਘ ਤੇ ਸ. ਰਣਜੀਤ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਸਤਬੀਰ ਸਿੰਘ ਓ.ਐੱਸ.ਡੀ. ਧਰਮ ਪ੍ਰਚਾਰ ਕਮੇਟੀ, ਸ. ਸੁਲੱਖਣ ਸਿੰਘ ਮੈਨੇਜਰ, ਸ. ਭੁਪਿੰਦਰਪਾਲ ਸਿੰਘ, ਸ. ਜਗਜੀਤ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ ਤੇ ਸ. ਕੁਲਵਿੰਦਰ ਸਿੰਘ ‘ਰਮਦਾਸ’ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ ਤੇ ਸ. ਮਲਕੀਤ ਸਿੰਘ ਬਹਿੜਵਾਲ ਸਫ਼ਸੁਪ੍ਰਿੰਟੈਂਡੈਂਟ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …

Leave a Reply