Friday, September 25, 2026

ਓਂਟਾਰੀਓ ਦੀ ਪ੍ਰੀਮੀਅਰ ਕੈਥਲੀਨ ਵੇਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

PPN3101201602

ਅੰਮ੍ਰਿਤਸਰ, 31 ਜਨਵਰੀ (ਗੁਰਪ੍ਰੀਤ ਸਿੰਘ) – ਕੈਨੇਡਾ ਦੇ ਸੂਬੇ ਓਂਟਾਰੀਓ ਦੀ ਪ੍ਰੀਮੀਅਰ ਕੈਥਲੀਨ ਵੇਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਲੰਗਰ ਹਾਲ ਵਿੱਚ ਹੋਰਨਾਂ ਸ਼ਰਧਾਲੂਆਂ ਨਾਲ ਪ੍ਰਸ਼ਾਦਿਆਂ ਦੀ ਸੇਵਾ ਵੀ ਕੀਤੀ। ਪੰਜਾਬੀ ਪਹਿਰਾਵੇ ਵਿੱਚ ਇਥੇ ਪਹੁੰਚੀ ਪ੍ਰੀਮੀਅਰ ਕੈਥਲੀਨ ਵੇਨ ਨੇ ਇਸ ਮੌਕੇ ਕਿਹਾ ਕਿ ਇਸ ਸੁੰਦਰ ਤੇ ਪਵਿੱਤਰ ਅਸਥਾਨ ‘ਤੇ ਆ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈ। ਇਸ ਮੌਕੇ ਪ੍ਰਾਂਤਕ ਪਾਰਲੀਮੈਂਟ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਹਰਚਰਨ ਸਿੰਘ ਅਤੇ ਹੋਰ ਸ਼ਖਸੀਅਤਾਂ ਉਨ੍ਹਾਂ ਦੇ ਨਾਲ ਸਨ। ਜ਼ਿਕਰਯੋਗ ਹੈ ਕਿ ਪ੍ਰੀਮੀਅਰ ਵੇਨ ਆਪਣੇ ਵਫਦ ਸਮੇਤ 10 ਦਿਨਾ ਵਪਾਰਕ ਮਿਸ਼ਨ ਉੱਤੇ ਭਾਰਤ ਦੌਰੇ ‘ਤੇ ਹਨ, ਜਿਸ ਦੌਰਾਨ ਉਹ ਮੁਲਕ ਦੇ ਹੋਰਨਾਂ ਵੱਡੇ ਸ਼ਹਿਰਾਂ ਦਾ ਦੌਰਾ ਵੀ ਕਰਨਗੇ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply