ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਪੰਜਾਬ ਸ. ਬਿਕਰਮ ਸਿੰਘ ਮਜੀਠੀਆ ਨੇ ਉੱਘੇ ਸਮਾਜ ਸੇਵਕ ਅਤੇ ਸਾਬਕਾ ਆਈ. ਪੀ. ਐਸ ਅਫ਼ਸਰ ਤੇ ਭਾਜਪਾ ਆਗੂ ਸ੍ਰੀਮਤੀ ਕਿਰਨ ਬੇਦੀ ਦੇ ਪਤੀ ਸ੍ਰੀ ਬ੍ਰਿਜ ਬੇਦੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਮਜੀਠੀਆ ਨੇ ਕਿਹਾ ਕਿ ਸ੍ਰੀ ਬੇਦੀ ਨੇ ਸਿੱਖਿਆ ਅਤੇ ਗ਼ਰੀਬ ਬੱਚਿਆਂ ਦੀ ਭਲਾਈ ਲਈ ਬੇਜੋੜ ਕੰਮ ਕੀਤਾ ਅਤੇ ਉਨ੍ਹਾਂ ਨੂੰ ਵਿਰਾਸਤੀ ਸ਼ਹਿਰ ਅੰਮ੍ਰਿਤਸਰ ਦੀਆਂ ਸਮੱਸਿਆਵਾਂ ਨੂੰ ਉਠਾਉਣ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ. ਮਜੀਠੀਆ ਨੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media