Thursday, March 5, 2026

ਚੀਫ ਖਾਲਸਾ ਦੀਵਾਨ ਨੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੁ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

PPN0102201607

ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਗੁਰੂਦੁਆਰਾ ਸਾਹਿਬ ਵਿਖੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੁ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੂਰਬ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਬੀਬੀ ਪ੍ਰਭਜੋਤ ਕੌਰ ਦੇ ਜੱਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਅਰਦਾਸੀਏ ਭਾਈ ਸਾਹਿਬ ਭਾਈ ਰਾਜਦੀਪ ਸਿੰਘ ਨੇ ਚੀਫ ਖਾਲਸਾ ਦੀਵਾਨ ਦੇ ਨਵੇਂ ਉਸਾਰੇ ਜਾ ਰਹੇ ਪ੍ਰਾਜੈਕਟ “ਸ੍ਰੀ ਗੁਰੁ ਹਰਿ ਰਾਇ ਸਾਹਿਬ ਭਵਨ” ਦੀ ਨਿਰਵਿਘਨ ਸੰਪੂਰਨਤਾ ਲਈ ਅਰਦਾਸ ਕੀਤੀ।
ਪ੍ਰਧਾਨ ਚੀਫ ਖਾਲਸਾ ਦੀਵਾਨ ਸ: ਚਰਨਜੀਤ ਸਿੰਘ ਚੱਢਾ ਨੇ ਗੁਰਪੂਰਬ ਦੀ ਵਧਾਈ ਦਿੰਦਿਆ ਕਿਹਾ ਕਿ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦਾ ਮਨੋਰਥ ਸਿੱਖ ਸਮਾਜ ਨੂੰ ਉਚਾ ਚੁੱਕਣਾ, ਆਪਣੇ ਵਡੇਰਿਆਂ ਦੀ ਸੋਚ ਮੁਤਾਬਿਕ ਆਪਣੀ ਨੌਜਵਾਨ ਪੀੜੀ ਨੂੰ ਸਿੱਖ ਧਰਮ ਨਾਲ ਜੋੜਨ ਲਈ ਉਪਰਾਲੇ ਕਰਨਾ ਹੈ। ਬਚਿੱਆਂ ਨੂੰ ਸਿੱਖ ਧਰਮ, ਸਿਧਾਂਤ, ਮਰਿਯਾਦਾ ਦੀ ਜਾਣਕਾਰੀ ਹਿਤ ਚੀਫ ਖਾਲਸਾ ਦੀਵਾਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ।ਉਹਨਾਂ ਸ੍ਰੀ ਗੁਰੁ ਹਰਿ ਰਾਇ ਸਾਹਿਬ ਜੀ ਦੇ ਜੀਵਨ ਤੇ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਗੁਰੁ ਸਾਹਿਬ ਦੀ ਸਿਖਿਆ ਅਨੁਸਾਰ ਅਪਣਾ ਜੀਵਨ ਢਾਲਣ ਲਈ ਪ੍ਰ੍ਰੇਰਿਤ ਕੀਤਾ। ਇਸ ਅਵਸਰ ਤੇ ਮੀਤ ਪ੍ਰਧਾਨ ਸ੍ਰ. ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਸ੍ਰ. ਨਿਰਮਲ ਸਿੰਘ, ਆਨਰੇਰੀ ਸੱਕਤਰ ਸ੍ਰ. ਨਹਿੰਦਰ ਸਿੰਘ ਖੁਰਾਣਾ, ਸ੍ਰ. ਹਰਮਿੰਦਰ ਸਿੰਘ, ਸ੍ਰ. ਸਰਬਜੀਤ ਸਿੰਘ, ਸ: ਹਰਜੀਤ ਸਿੰਘ, ਸ੍ਰ. ਗੁਰਿੰਦਰ ਸਿੰਘ ਚਾਵਲਾ, ਸ੍ਰ. ਅਰਿਦਮਨ ਸਿੰਘ ਮਾਹਲ, ਸ੍ਰ. ਰਮਨੀਕ ਸਿੰਘ, ਸ੍ਰ. ਸੁਰਿੰਦਰ ਸਿੰਘ,ਇਜੀ. ਜਸਪਾਲ ਸਿੰਘ, ਡਾ: ਸ਼੍ਰੀਮਤੀ ਅਮਰਪਾਲੀ , ਡਾ: ਅੇਸ. ਪੀ. ਸਿੰਘ, ਸ:ਅਜੀਤ ਸਿੰਘ ਬਸਰਾ, ਸ: ਨਵਤੇਜ ਸਿੰਘ, ਡਾ: ਧਰਮਵੀਰ ਸਿੰਘ, ਅਤੇ ਚੀਫ ਖਾਲਸਾ ਦੀਵਾਨ ਅਧੀਨ ਸਕੂਲਾਂ ਕਾਲਜਾਂ ਦੇ ਪ੍ਰਿਸੀਪਲ ਸਮੇਤ ਸਟਾਫ ਵੀ ਮੌਜੂਦ ਸੀ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply