Thursday, April 16, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਦੇ ਵਿਦਿਆਰਥੀਆਂ ਮਹਾਤਮਾ ਗਾਂਧੀ ਨੂੰ ਕੀਤਾ ਯਾਦ

PPN0102201609

ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਵੇਰਕਾ ਵੱਲੋਂ ਮਹਾਤਮਾ ਗਾਂਧੀ ਦੇ ਸ਼ਹੀਦੀ ਦਿਨ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਦੋ ਮਿੰਟ ਦਾ ਮੌਨ ਧਾਰਨ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਹਰੀਸ਼ ਚੰਦਰ ਸ਼ਰਮਾ ਵੱਲੋਂ ਨੈਸ਼ਨਲ ਮੂਵਮੈਂਟ ਵਿਸ਼ੇ ‘ਤੇ ਇਕ ਭਾਸ਼ਣ ਵੀ ਦਿੱਤਾ ਗਿਆ ਅਤੇ ਇਸ ਵਿਚ ਐਨ.ਐਸ.ਐਸ. ਦੇ ਵੋਲੰਟੀਅਰਾਂ ਨੇ ਵਿਸ਼ੇਸ਼ ਤੌਰ ‘ਤੇ ਭਾਗ ਲਿਆ।
ਪ੍ਰਿੰਸੀਪਲ ਡਾ. ਸ਼ਰਮਾ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਜੀਵਨ ਅਤੇ ਕਾਰਜਾਂ ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਸਾਡਾ ਦੇਸ਼ ਅਜਾਦ ਹੋਇਆ ਹੈ। ਸਾਨੂੰ ਦੇਸ਼ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਨੂੰ ਅਜਿਹੇ ਕੰਮਾਂ ਵਿਚ ਹਿੱਸਾ ਲੈਂਦੇ ਰਹਿਣਾ ਚਾਹੀਦਾ ਹੈ ਜਿਸ ਵਿਚ ਮਨੁੱਖਤਾ ਦੀ ਸੇਵਾ ਸ਼ਾਮਿਲ ਹੋਵੇ। ਐਨ.ਐਸ.ਐਸ. ਕੋਆਰਡੀਨੇਟਰ, ਡਾ. ਰੁਪਿੰਦਰਜੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply