Sunday, August 9, 2026

ਬਾਬਾ ਕੁੰਦਨ ਸਿੰਘ ਸੰਗਤ ਨਿਵਾਸ ਸਰਾਂ ਦਾ 8ਵਾਂ ਸਾਲਾਨਾ ਸਮਾਗਮ ਕਰਵਾਇਆ

PPN0203201607

ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ ਸੱਗੂ)- ਬਾਬਾ ਕੁੰਦਨ ਸਿੰਘ ਜੀ ਦੀ ਸਾਲਾਨਾ ਬਰਸੀ ਅਤੇ ਬਾਬਾ ਕੁੰਦਨ ਸਿੰਘ ਸੰਗਤ ਨਿਵਾਸ ਸਰਾਂ ਦਾ 8ਵਾਂ ਸਾਲਾਨਾ ਸਮਾਗਮ ਸਰਾਂ ਵਿਖੇ ਮਨਾਇਆ ਗਿਆ।ਇਸ ਸਮੇਂ ਵਿਸ਼ੇਸ਼ ਜਪ-ਤਪ ਸਮਾਗਮਾਂ ਦੌਰਾਨ ਸਵੇਰੇ 10.00 ਵਜੇ ਤੋਂ ਸ਼ਾਮ 8.00 ਵਜੇ ਤੱਕ ਸੰਗਤਾਂ ਵੱਲੋਂ ਜਪੁਜੀ ਸਾਹਿਬ, ਸੁਖਮਨੀ ਸਾਹਿਬ, ਚੌਪਈ ਸਾਹਿਬ ਅਤੇ ਵਾਹਿਗੁਰੂ (ਗੁਰਮੰਤਰ) ਦੇ ਜਾਪ ਦੀ ਹਾਜਰੀ ਲਗਾਈ ਗਈ।ਸ਼ਾਮ 3.00 ਵਜੇ ਤੋਂ ਰਾਤ 8.00 ਵਜੇ ਤੱਕ ਗੁਰੁ ਘਰ ਦੇ ਕੀਰਤਨੀਏ ਭਾਈ ਹਰਵਿੰਦਰਪਾਲ ਸਿੰਘ ਲਿਟਲ, ਭਾਈ ਤੇਜਪਾਲ ਸਿੰਘ, ਭਾਈ ਸੁਖਵਿੰਦਰ ਸਿੰਘ ਗੋਗਾ ਵੀਰ, ਭਾਈ ਭੁਪਿੰਦਰ ਸਿੰਘ, ਭਾਈ ਸਰਬਜੀਤ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਹਰਲੀਨ ਕੌਰ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਗੁਰੁ ਘਰ ਦੇ ਨਿਸ਼ਕਾਮ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਸਾਹਿਬ ਨੇ ਕਿਹਾ ਕਿ ਸੰਤਾਂ ਮਹਾਂਪੁਰਸ਼ਾਂ ਦੇ ਜਨਮ ਦਿਹਾੜੇ, ਬਰਸੀਆਂ ਮਨਾਉਣ ਨਾਲ ਮਹਾਂਪੁਰਸ਼ਾਂ ਦੇ ਅਨਮੋਲ ਜੀਵਨ ਵਿੱਚੋਂ ਗੁਣਾਂ ਦੀ ਪ੍ਰਾਪਤੀ ਹੁੰਦੀ ਹੈ।ਇਸ ਮੌਕੇ ਸੰਚਾਲਕ ਭਾਈ ਅਮਰਜੀਤ ਸਿੰਘ ਸਿਲਕੀ, ਭਾਈ ਪ੍ਰਿਤਪਾਲ ਸਿੰਘ, ਟਹਿਲਇੰਦਰ ਸਿੰਘ, ਰਣਜੀਤ ਸਿੰਘ ਲਾਡੀ, ਪ੍ਰਭਪ੍ਰੀਤ ਸਿੰਘ, ਦਰਸ਼ਨ ਸਿੰਘ ਸੰਗਤਾਂ ਨੀ ਜੀ ਆਇਆਂ ਆਖਿਆ।ਉਪਰੰਤ ਗੁਰੂ ਕਾ ਲੰਗਰ ਵਰਤਾਇਆ ਗਿਆ।
ਜਿਕਰਯੋਗ ਹੈ ਕਿ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਬਾਹਰੋਂ ਆਈਆਂ ਸੰਗਤਾਂ ਦੇ ਵਿਸ਼ਰਾਮ ਕਰਨ ਲਈ ਬਾਬਾ ਕੁੰਦਨ ਸਿੰਘ ਜੀ ਦੀ ਮਿੱਠੀ ਯਾਦ ਵਿੱਚ ਬਣਾਈ ਗਈ ਬਾਬਾ ਕੁੰਦਨ ਸਿੰਘ ਸੰਗਤ ਨਿਵਾਸ ਸਰਾਂ ਬਣਾਈ ਗਈ ਹੈ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …

Leave a Reply