Saturday, June 20, 2026

ਕਰੱਕਸ 2016 ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਛੱਡੀ ਅਮਿੱਟ ਛਾਪ

PPN0203201608

ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ ਸੱਗੂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਮਾਜ ਵਿੱਚ ਵਿਗਿਆਨਕ ਜਾਗਰੁਕਤਾ ਪੈਦਾ ਕਰਨ ਦੇ ਮੰਤਵ ਨਾਲ, ਸ਼ਹਿਰ ਦੇ ਨਾਮਵਰ ਕਾਲਜ ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ ਸਾਇੰਸ ਕਾਰਨੀਵਲ ਕਰੱਕਸ 2016 ਕਰਵਾਇਆ ਗਿਆ।ਇਸ ਕਾਰਨੀਵਲ ਦਾ ਆਯੋਜਨ ਯੂਨੀਵਰਸਿਟੀ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਕੀਤਾ ਗਿਆ ਸੀ।ਕਾਰਨੀਵਲ ਵਿੱਚ ਸ਼ਹਿਰ ਦੇ ਵੱਖ-ਵੱਖ 25 ਸਕੂਲਾਂ ਦੇ 150 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਕਾਰਨੀਵਲ ਵਿੱਚ ਸਥਾਂਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਸ੍ਰੇਸ਼ਟ ਸਥਾਨ ਹਾਸਲ ਕੀਤੇ ਅਤੇ ਅਮਿੱਟ ਛਾਪ ਛੱਡੀ । ‘ਵਿਗਿਆਨਕ ਡਰਾਮਾਂਂ’ ਸ਼੍ਰੇਣੀ ਵਿੱਚ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵਿਕਾਸ, ਖੁਸ਼ੀ, ਪ੍ਰਗਤੀ, ਹਿਰਦੇ, ਹਰਮਨ, ਸਕਸ਼ਮ, ਅਰਸ਼ੀਆ, ਕੇਸ਼ਵ ਅਤੇ ਮਿਲਿੰਦ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ ‘ਵਿਗਿਆਨਕ ਫੋਟੋਗ੍ਰਾਫੀ’ ਸ਼੍ਰੇਣੀ ਵਿੱਚ ਡੀ.ਏ.ਵੀ. ਪਬਲਿਕ ਦੀ ਵਿਦਿਆਰਥਣ ਸੱਭਿਆ ਗਰੋਵਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਤੀਜੀ ਸ਼੍ਰੇਣੀ ਂਂਪੋਸਟਰ ਮੇਕਿੰਗਂਂ ਵਿੱਚ ਡੀ.ਏ.ਵੀ ਪਬਲਿਕ ਦੇ ਵਿਦਿਆਰਥੀਆਂ ਸੁਸ਼ਾਂਤ ਦੱਤਾ ਅਤੇ ਆਸ਼ਨਾ ਹਾਂਡਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮਾਡਲ ਪੇਸ਼ਕਰੀਂਂ ਸ਼੍ਰੇਣੀ ਵਿੱਚ ਸੂਰਿਆਂਸ਼ ਅਤੇ ਸਨੇਹ ਅਸ਼ੀਸ਼ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਯੂਨੀਵਰਸਿਟੀ ਦੇ ਵੱਖਸ਼ਵੱਖ ਵਿਭਾਗਾਂ ਤੋਂ ਆਏ ਜੱਜਾਂ ਅਤੇ ਵਿਸ਼ਾ ਮਾਹਿਰਾਂ ਨੇ ਇਨ੍ਹਾਂ ਵਿਦਿਆਰਥੀਆਂ ਦੀ ਭਰਪੂਰ ਸਰਾਹਨਾ ਕੀਤੀ।
ਡਾ. ਨੀਲਮ ਕਾਮਰਾ ਖੇਤਰੀ ਨਿਰਦੇਸ਼ਕ ਪੰਜਾਬ ਜ਼ੋਨ ਂਏਂ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀਆਂ ਦੀ ਇਸ ਸਫ਼ਲਤਾ ਂਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ। ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਭੇਂਟ ਕਰਦਿਆਂ ਸਮਾਜ ਅਤੇ ਦੇਸ਼ ਦੀ ਤਰੱਕੀ ਲਈ ਵਿਗਿਆਨਕ ਸੋਚ ਅਪਨਾਉਣ ਦਾ ਸੁਨੇਹਾ ਦਿੱਤਾ। ਅਜਿਹਾ ਕਰਨ ਨਾਲ ਹੀ ਵਿਦਿਆਰਥੀਆਂ ਦੀ ਸਖ਼ਸ਼ੀਅਤ ਦਾ ਸਰਬਪੱਖੀ ਵਿਕਾਸ ਹੋ ਸਕੇਗਾ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply