ਅੰਮ੍ਰਿਤਸਰ, 2 ਫਰਵਰੀ (ਗੁਰਚਰਨ ਸਿੰਘ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਆਵਾਜ਼ ਤੋਂ ਵੱਧ ਡੀ. ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਮੌਕੇ ਆਤਿਸ਼ਬਾਜੀ/ਪਟਾਕਿਆਂ ਦੀ ਵਰਤੋਂ ਕਰਨ ‘ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 26 ਮਾਰਚ 2016 ਤੱਕ ਲਾਗੂ ਰਹੇਗਾ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਪਾਸ ਕੀਤੇ ਹੁਕਮ ਦੀ ਪਾਲਣਾ ਹਿੱਤ ਨੁਆਇਸ ਨੂੰ ਕੰਟਰੋਲ ਕਰਨ ਲਈ, ਜਿਹੜੀ ਕਿ ਸਿਹਤ ‘ਤੇ ਬੁਰਾ ਪ੍ਰਭਾਵ ਪਾਉਂਦੀ ਹੈ। ਇਸ ਤੋਂ ਇਲਾਵਾ ਵਿਆਹਾਂ ਦੇ ਮੌਕੇ ਡੀ. ਜੇ ਚਲਾਉਣ ਅਤੇ ਤਿਉਹਾਰਾਂ ਦੇ ਮੌਕੇ ਆਤਿਸ਼ਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਦੁਰਘਟਨਾਵਾਂ ਹੋਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ ਅਤੇ ਇਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਵੱਧ ਜਾਂਦਾ ਹੈ। ਇਸ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਹੈ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media